ਫਰੀਦਕੋਟ: ਬਹਿਬਲਕਲਾਂ ਗੋਲੀਕਾਂਡ ਵਿਚ ਗ੍ਰਿਫ਼ਤਾਰ ਅਤੇ ਮੁੱਅਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਵਲੋਂ ਵੱਡੀ ਰਾਹਤ ਮਿਲ ਗਈ ਹੈ। ਫਰੀਦਕੋਟ ਦੀ ਅਦਾਲਤ ਨੇ ਬਹਿਬਲਕਲਾਂ ਗੋਲੀਕਾਂਡ ਵਿਚ ਪਰਮਰਾਜ ਸਿੰਘ ਉਮਰਾਨੰਗਲ ਨੂੰ ਜਮਾਨਤ ਦੇ ਦਿੱਤੀ ਹੈ। ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਐੱਸ. ਆਈ. ਟੀ. ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।
ਉਮਰਾਨੰਗਲ ਵਲੋਂ ਫਰੀਦਕੋਟ ਦੀ ਸੈਸ਼ਨ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।ਫਰੀਦਕੋਟ ਦੇ ਜਿਲ੍ਹਾ ਅਤੇ ਸ਼ੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਉਮਰਾਨੰਗਲ ਦੀ ਜਮਾਨਤ ਮਨਜੂਰ ਕੀਤੀ ਹੈ। ਇਸ ਤੋਂ ਪਹਿਲਾਂ 6 ਮਾਰਚ ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਈ ਸੀ, ਜਿਸ ‘ਤੇ ਅਦਾਲਤ ਨੇ ਫੈਸਲਾ ਰਾਖਵਾਂ ਲੱਖ ਲਿਆ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਸੀ। ਅਦਾਲਤ ਨੇ ਸਾਫ ਕੀਤਾ ਸੀ ਕਿ ਜੇਕਰ ਐੱਸ. ਆਈ. ਟੀ. ਉਮਰਾਨੰਗਲ ਨੂੰ ਕਿਸੇ ਹੋਰ ਮਾਮਲੇ ਵਿਚ ਗ੍ਰਿਫਤਾਰ ਕਰਦੀ ਹੈ ਤਾਂ ਉਸ ਨੂੰ 7 ਦਿਨ ਪਹਿਲਾਂ ਗ੍ਰਿਫਤਾਰੀ ਦੀ ਜਾਣਕਾਰੀ ਦੇਣੀ ਹੋਵੇਗੀ।ਉਮਰਾਨੰਗਲ ਨੂੰ ਪਟਿਆਲਾ ਕੇਂਦਰੀ ਜੇਲ੍ਹ ‘ਚ ਰੱਖਿਆ ਗਿਆ ਸੀ।