ਅਮਨ ਅਰੋੜਾ ਨੇ ਸਿੱਧੂ ਨੂੰ ਲੈ ਕੇ ਦਿੱਤੀ ਸਖਤ ਪ੍ਰਤੀਕਿਰਿਆ! ਅਕਾਲੀਆਂ ਅਤੇ ਕਾਂਗਰਸੀਆਂ ਨੂੰ ਵੀ ਦੱਸਿਆ ਇੱਕ ਹੀ ਥਾਲੀ ਦੇ ਚੱਟੇ ਵੱਟੇ

TeamGlobalPunjab
2 Min Read

ਲਹਿਰਾਗਾਗਾ : ਜਿਸ ਦਿਨ ਤੋਂ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਸ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਵੱਲੋਂ ਸਰਕਾਰ ਵਿਰੁੱਧ ਕਿਸੇ ਨਾ ਕਿਸੇ ਮੁੱਦੇ ‘ਤੇ ਭੜਾਸ ਕੱਢੀ ਜਾਂਦੀ ਰਹੀ ਹੈ। ਇਸ ਦੇ ਚਲਦਿਆਂ ਹੁਣ ਇੱਕ ਵਾਰ ਫਿਰ ਅਮਨ ਅਰੋੜਾ ਨੇ ਕੈਪਟਨ ਸਰਕਾਰ ਵਿਰੁੱਧ ਦੱਬ ਕੇ ਭੜਾਸ ਕੱਢੀ ਹੈ। ਅਰੋੜਾ ਨੇ ਬੇਰੁਜ਼ਗਾਰ ਅਧਿਆਪਕਾਂ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਇਹ ਬੜਾ ਹੀ ਮੰਦਭਾਗਾ ਹੈ ਅਤੇ ਅਜਿਹਾ ਕਦੀ ਮੁਗਲਾਨਾ ਰਾਜ ਦੌਰਾਨ ਵੀ ਨਹੀਂ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਹੀਓ ਕੈਪਟਨ ਅਮਰਿੰਦਰ ਸਿੰਘ ਹਨ ਜਿਹੜੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਹਨ।

ਅਮਨ ਅਰੋੜਾ ਨੇ ਕਿਹਾ ਕਿ ਜਿਹੜੇ ਅਧਿਆਪਕ ਅੱਜ ਸਕੂਲਾਂ ‘ਚ ਹੋਣੇ ਚਾਹੀਦੇ ਹਨ ਉਹ ਅੱਜ ਟੈਂਕੀਆਂ ‘ਤੇ ਚੜ੍ਹਨ ਲਈ ਮਜ਼ਬੂਰ ਹੋ ਰਹੇ ਹਨ। ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਹਰ ਵਾਅਦੇ ਤੋਂ ਮੁਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸੂਬੇ ਅੰਦਰ ਮਹਿੰਗੀ ਬਿਜਲੀ ‘ਤੇ ਵੀ ਸਖਤ ਪ੍ਰਤੀਕਿਰਿਆ ਦਿੱਤੀ। ਅਮਨ ਅਰੋੜਾ ਨੇ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਟਾਂ ਕੋਲੋ ਜਿਹੜੇ ਕਮਿਸ਼ਨ ਪਹਿਲਾਂ ਅਕਾਲੀਆਂ ਕੋਲ ਜਾਂਦੇ ਸਨ ਉਹ ਹੁਣ ਇਨ੍ਹਾਂ ਕੋਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਬੂਰੀ ‘ਚ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਅੰਦਰ ਵਾਈਟ ਪੇਪਰ ਲੈ ਕੇ ਵੀ ਆਏ ਸਨ ਪਰ ਜਿਸ ਤਰ੍ਹਾਂ ਲੈ ਕੇ ਆਏ ਉਸੇ ਤਰ੍ਹਾਂ ਹੀ ਵਾਪਸ ਲੈ ਕੇ ਚਲੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਥਰਮਲ ਪਲਾਟਾਂ ਵੱਲੋਂ ਕੁਰਕੀ ਮਿਲੀ ਸੀ ਕਿ ਜੇਕਰ ਉਨ੍ਹਾਂ ਨੇ ਕੁਝ ਵੀ ਵਿਰੋਧੀ ਕਦਮ ਚੁਕਿਆ ਤਾਂ ਉਹ ਉਨ੍ਹਾਂ ਦੇ ਕੱਚੇ ਚਿੱਠੇ ਖੋਲ੍ਹ ਦੇਣਗੇ। ਇਸ ਮੌਕੇ ਅਮਨ ਅਰੋੜਾ ਨੇ ਨਵਜੋਤ ਸਿੰਘ ਸਿੱਧੂ ਬਾਰੇ ਵੀ ਪ੍ਰਤੀਕਿਰਿਆ ਦਿੱਤੀ ਉਨ੍ਹਾਂ ਕਿਹਾ ਕਿ ਚੰਗੇ ਵਿਅਕਤੀ ਦੀ ਚਰਚਾ ਸਾਰੇ ਪਾਸੇ ਹੁੰਦੀ ਹੈ ਤੇ ਉਨ੍ਹਾਂ ਦੇ ਆਪ ‘ਚ ਆਉਣ ਬਾਰੇ ਸਿੱਧੂ ਹੀ ਦੱਸ ਸਕਦੇ ਹਨ।

Share this Article
Leave a comment