ਨਵੀ ਦਿੱਲੀ : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ਗੱਲਬਾਤ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਦੋਵੇ ਦੇਸ਼ ਕੋਰੋਨਾ ਨਾਲ ਜੰਗ ਵਿਚ ਇਕ ਦੂਜੇ ਦਾ ਸਾਥ ਦੇਣਗੇ।
Had an extensive telephone conversation with President @realDonaldTrump. We had a good discussion, and agreed to deploy the full strength of the India-US partnership to fight COVID-19.
— Narendra Modi (@narendramodi) April 4, 2020
ਮੋਦੀ ਨੇ ਇਸ ਸੰਬੰਧੀ ਜਾਣਕਾਰੀ ਟਵੀਟ ਕਰ ਕੇ ਦਿਤੀ ਹੈ । ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਟੈਲੀਫੋਨ ‘ਤੇ ਵਿਸਥਾਰਪੂਰਵਕ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ -19 ਨਾਲ ਨਜਿੱਠਣ ਲਈ ਇਕੱਠੇ ਪੂਰੀ ਤਾਕਤ ਦੀ ਵਰਤੋਂ ਕਰਨ ਲਈ ਸਹਿਮਤ ਹੋਏ ਹਾਂ।
ਦੱਸ ਦੇਈਏ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਦੀ ਗਿਣਤੀ 2,78,458 ਤਕ ਪਹੁੰਚ ਗਈ ਹੈ ਅਤੇ 7,100 ਤੋਂ ਵੱਧ ਇਸ ਕਾਰਨ ਮੌਤਾਂ ਹੋਈਆਂ ਹਨ। ਜਦੋ ਕਿ
ਇਸ ਦੇ ਨਾਲ ਹੀ ਭਾਰਤ ਵਿਚ ਹੁਣ ਤੱਕ 75 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਭਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 600 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।