ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਸੌਂਪੀ

TeamGlobalPunjab
1 Min Read

ਚੰਡੀਗੜ੍ਹ:ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇਥੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸਿਤ ਫੋਟੋ ਵੋਟਰ ਸੂਚੀ ਸੌਂਪ ਦਿੱਤੀ।

ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਵਜੋਂ ਨਾਂ ਦਰਜ ਕਰਾਉਣ ਦੀ ਯੋਗਤਾ ਮਿਤੀ 01.01.2020 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮਿਤੀ 07.02.2020 ਨੂੰ ਕਰ ਦਿੱਤੀ ਗਈ ਹੈ।

ਇਸ ਸਬੰਧ ਵਿਚ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ ਵਿਖੇ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੂੰ ਇਹ ਸੂਚੀਆਂ ਸੀ.ਡੀ. ਰੂਪ ਵਿੱਚ (ਬਿਨਾਂ ਫੋਟੋ ਤੋਂ) ਸੌਂਪੀਆਂ ਗਈਆਂ। ਇਸ ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ), ਨੈਸਨਲਿਸਟ ਕਾਂਗਰਸ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਹਾਜ਼ਰ ਸਨ।

Share this Article
Leave a comment