ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਕੋਰੋਨਾ ਵਿਰੁੱਧ ਜੰਗ ਵਿਚ ਲੱਗੇ ਕਰਮਚਾਰੀਆਂ ਨੂੰ ਪੀ ਪੀ ਕਿੱਟ ਦਿੱਤੀਆਂ

TeamGlobalPunjab
2 Min Read

ਅੰਮ੍ਰਿਤਸਰ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਕੋਰੋਨਾ ਵਿਰੁੱਧ ਜੰਗ ਲੜ ਰਹੇ ਸਿਹਤ ਕਰਮਚਾਰੀਆਂ ਨੂੰ ਉਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੀ ਪੀ ਕਿੱਟ ਮੁਹੱਈਆ ਕਰਵਾਈਆਂ। ਰੈਡ ਕਰਾਸ ਭਵਨ ਵਿਚ ਮਰੀਜਾਂ ਨੂੰ ਲਿਆਉਣ ਵਾਲੇ ਐਬੂਲੈਂਸ ਵਾਹਨ ਦੇ ਕਰਮਚਾਰੀਆਂ ਨੂੰ ਉਕਤ ਕਿੱਟਾਂ ਦਿੰਦੇ ਢਿਲੋਂ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਉਤੇ ਚੱਲਦੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਇਹ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਸਾਡੇ ਸਾਰੇ ਕਰਮਚਾਰੀ ਜੋ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੇ ਇਲਾਜ ਵਿਚ ਲੱਗੇ ਹੋਏ ਹਨ, ਨੂੰ ਇਹ ਕਿੱਟ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਕਿ ਉਹ ਬਿਨਾਂ ਕਿਸੇ ਭੈਅ ਦੇ ਆਪਣੀ ਸੇਵਾ ਕਰ ਸਕਣ। ਡਿਪਟੀ ਕਮਿਸ਼ਨਰ ਨੇ ਕੋਵਿਡ 19 ਦੇ ਇਲਾਜ ਵਿਚ ਲੱਗੇ ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਹੋਰ ਅਮਲੇ ਦੀ ਪ੍ਰਸੰਸਾ ਕਰਦੇ ਕਿਹਾ ਕਿ ਲੋਕ ਸੇਵਾ ਵਿਚ ਲੱਗੇ ਇੰਨਾਂ ਕਰਮਚਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਹੀ ਅਰਥਾਂ ਵਿਚ ਮਾਨਵਤਾ ਦੀ ਸੇਵਾ ਹੈ।
ਉਨਾਂ ਕਿਹਾ ਕਿ ਲੋਕਾਂ ਦਾ ਸਾਥ ਰਿਹਾ ਤਾਂ ਅਸੀਂ ਇਸ ਜੰਗ ਵਿਚ ਜੇਤੂ ਰਹਾਂਗੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਉਕਤ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਰਸਾਈ ਗਈ ਹਰ ਸਵਧਾਈ ਆਪਣੇ ਘਰਾਂ ਵਿਚ ਵੀ ਵਰਤਣ। ਇਸ ਮੌਕੇ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ, ਵਧੀਕ ਡਿਪਟੀ ਕਮਿਸ਼ਨਰ  ਹਿਮਾਸ਼ੂੰ ਅਗਰਵਾਲ, ਕਮਿਸ਼ਨਰ ਕਾਰਪੋਰੇਸ਼ਨ ਕੋਮਲ ਮਿੱਤਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share this Article
Leave a comment