ਅੱਜ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਮਨਜੀਤ ਸਿੰਘ ਦਾ ਕੀਤਾ ਜਾਏਗਾ ਸਸਕਾਰ

TeamGlobalPunjab
2 Min Read

ਹੁਸ਼ਿਆਰਪੁਰ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਨਾਲ ਲੱਗਦੀ ਕੰਟਰੋਲ ਰੇਖਾ ਨੇੜੇ ਬੀਤੇ ਦਿਨ ਸ਼ਹੀਦ ਹੋਏ ਪਿੰਡ ਖੇੜਾ ਕੋਟਲੀ ਦੇ ਜਵਾਨ ਮਨਜੀਤ ਸਿੰਘ ਦਾ ਸਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਹੋਵੇਗਾ। ਜੰਮੂ ਦੇ ਨੌਸ਼ਹਿਰਾ ਸੈਕਟਰ ‘ਚ ਸ਼ਨੀਵਾਰ ਨੂੰ ਹੋਏ ਧਮਾਕੇ ‘ਚ ਦਸੂਹਾ ਦੇ ਪਿੰਡ ਖੇੜਾ ਕੋਟਲੀ ਦੇ ਸ਼ਹੀਦ ਮਨਜੀਤ ਸਿੰਘ ਉਰਫ ਸਾਬੀ (25) ਦੇ ਜੱਦੀ ਪਿੰਡ ‘ਚ ਸੋਗ ਦਾ ਮਾਹੌਲ ਹੈ। ਮਨਜੀਤ 6 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਨੌਸ਼ਹਿਰਾ ਵਿੱਚ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਦੀ 17ਵੀਂ ਬਟਾਲੀਅਨ ਵਿੱਚ ਤਾਇਨਾਤ ਸੀ।

ਇਸ ਦੌਰਾਨ ਬਾਰੂਦੀ ਸੁਰੰਗ ਧਮਾਕੇ ਵਿਚ ਇਕ ਲੈਫਟੀਨੈਂਟ ਸਮੇਤ ਸਿਪਾਹੀ ਮਨਜੀਤ ਸਿੰਘ ਸ਼ਹੀਦ ਹੋ ਗਏ ਪਿੰਡ ਦੇ ਮੋਹਤਬਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਸ਼ਹੀਦ ਮਨਜੀਤ ਸਿੰਘ ਦੀ ਦੇਹ ਅੱਜ ਦੇਰ ਸ਼ਾਮ ਸ੍ਰੀਨਗਰ ਤੋਂ ਪਠਾਨਕੋਟ ਪੁੱਜੇਗੀ ਇਥੋਂ ਸੜਕੀ ਮਾਰਗ ਰਾਹੀਂ ਦੇ ਖੇੜਾ ਕੋਟਲੀ ਲਿਆ ਕੇ ਪਹਿਲੀ ਨਵੰਬਰ ਨੂੰ ਉਸ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।

 ਸ਼ਹੀਦ ਦੇ ਵੱਡੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਮਨਜੀਤ 6 ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਅਣਵਿਆਹਿਆ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਸ਼ਹੀਦ ਹੋਏ ਕਾਂਸਟੇਬਲ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ।

Share this Article
Leave a comment