ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਪੱਖਪਾਤੀ ਕਾਰਵਾਈ: ਹਰਪਾਲ ਚੀਮਾਂ

ਚੰਡੀਗੜ੍ਹ : ਬੇਅਦਬੀ ਅਤੇ ਗੋਲੀ ਕਾਂਡਾਂ ਦੀ ਜਾਂਚ ਕਰ ਰਹੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਜਿੱਥੇ ਆਪਣੀ ਜਾਂਚ ਪੂਰੇ ਜੋਰਾਂ ਸ਼ੋਰਾਂ ਨਾਲ ਕੀਤੀ ਜਾ ਰਹੀ ਹੈ ਉੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਟ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਅਕਾਲੀ ਦਲ ਵਿਰੁੱਧ ਬਿਆਨਬਾਜ਼ੀਆਂ ਕਰਨ ਦੇ ਦੋਸ਼ ਲਾ ਕੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜ਼ਰਾਲ ਵੱਲੋਂ ਕੀਤੀ ਗਈ ਇਸ ਸ਼ਿਕਾਇਤ ਵਿੱਚ ਇਹ ਕਿਹਾ ਗਿਆ ਸੀ, ਕਿ ਸਿੱਟ ਦਾ ਇਹ ਅਧਿਕਾਰੀਆਂ ਅਜਿਹੀਆਂ ਕਾਰਵਾਈਆਂ ਨਾਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੀ ਰਾਜਨੀਤੀ ‘ਤੇ ਮਾੜੇ ਪ੍ਰਭਾਵ ਪਾ ਸਕਦਾ ਹੈ ਜੋ ਕਿ ਇੱਕ ਸਰਕਾਰੀ ਨੌਕਰੀ ‘ਤੇ ਲੱਗਿਆ ਇੱਕ ਵਿਅਕਤੀ ਕਨੂੰਨ ਅਨੁਸਾਰ ਨਹੀਂ ਕਰ ਸਕਦਾ। ਲਿਹਾਜਾ ਇਸ ਪੁਲਿਸ ਅਧਿਕਾਰੀ ਦਾ ਤਬਾਦਲਾ ਕੀਤਾ ਜਾਵੇ। ਜਿਸ ‘ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਜਾਂਚ ਤੋਂ ਲਾਂਬੇ ਕਰਨ ਲਈ ਉਨ੍ਹਾਂ ਦੀ ਬਦਲੀ ਕਰ ਦਿੱਤੀ। ਇਸ ਫੈਸਲੇ ‘ਤੇ ਜਿੱਥੇ ਸਿੱਖ ਸੰਗਤ ਨੇ ਰੋਸ ਪ੍ਰਗਟਾਇਆ ਸੀ, ਉੱਥੇ ਸਿਆਸੀ ਪਾਰਟੀਆਂ ਨੇ ਵੀ ਇਸ ਦੀ ਨਿੰਦਾ ਕੀਤੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਇਸ ਸ਼ਿਕਾਇਤ ਬਾਰੇ ਬੋਲਦਿਆਂ ਕਿਹਾ ਸੀ, ਕਿ ਅਜਿਹਾ ਕਰਕੇ ਅਕਾਲੀਆਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਚੋਣ ਕਮਿਸ਼ਨ ਵੱਲੋਂ ਆਈ ਜੀ ਦੇ ਤਬਾਦਲੇ ‘ਤੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨਰ ਨੂੰ ਇੱਕ ਪੱਤਰ ਵੀ ਸੌਂਪਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਅਤੇ ਆਪ ਦੇ ਪੰਜਾਬ ਸਹਿ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਐਸਆਈਟੀ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ‘ਚ ਚੱਲ ਰਹੀ ਬੇਅਦਬੀ ਅਤੇ ਗੋਲੀ ਕਾਂਡਾਂ ਦੀ ਜਾਂਚ ਬਿਲਕੁਲ ਸਹੀ ਦਿਸ਼ਾ ਵੱਲ ਜਾ ਰਹੀ ਸੀ। ਹੁਣ ਇਸ ਫੈਸਲੇ ਦਾ ਸਿਰਫ ਸਿੱਟਾ ਆਉਣਾ ਹੀ ਬਾਕੀ ਸੀ ਅਤੇ ਆਈਜੀ ਦਾ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਤਬਾਦਲੇ ਵਾਲੇ ਇਸ ਫੈਸਲੇ ਨਾਲ ਇਹ ਜਾਂਚ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਉਨ੍ਹਾਂ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਦੇ ਫੈਸਲੇ ਨੂੰ ਪੱਖ ਪਾਤੀ ਕਰਾਰ ਦਿੰਦਿਆਂ ਜਲਦ ਤੋਂ ਜਲਦ ਉਨ੍ਹਾਂ ਦੀ ਮੁੜ ਬਹਾਲੀ ਦੀ ਮੰਗ ਕੀਤੀ ਹੈ।

Check Also

ਵਿਜੀਲੈਂਸ ਬਿਊਰੋ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਨਾਇਬ ਤਹਿਸੀਲਦਾਰ ਨੂੰ ਕੀਤਾ ਗ੍ਰਿਫਤਾਰ

 ਰੂਪਨਗਰ : ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਸ੍ਰੀ ਆਨੰਦਪੁਰ …

Leave a Reply

Your email address will not be published.