Breaking News

‘ਆਪ’ ਨੂੰ ਲੱਗਿਆ ਵੱਡਾ ਝਟਕਾ, ਸੁਖਜੀਤ ਸੁੱਖੀ ਕਾਂਗਰਸ ‘ਚ ਸ਼ਾਮਲ

ਬਰਨਾਲਾ: ਬਰਨਾਲਾ ਵਿਧਾਨ ਸਭਾ ਹਲਕੇ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ 29 ਤੋਂ ਐਮਸੀ ਦੀ ਚੋਣ ਲੜਨ ਵਾਲੇ ਸੁਖਜੀਤ ਸਿੰਘ ਸੁੱਖੀ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਜਿਹਨਾਂ ਨੂੰ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ ਨੇ  ਕਾਂਗਰਸ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਆਪ ਛੱਡਣ ਵਾਲੇ ਸੁਖਜੀਤ ਸਿੰਘ ਸੁੱਖੀ ਨੇ ਕਿਹਾ ਕਿ ਉਹ ਕੇਵਲ ਸਿੰਘ ਢਿੱਲੋਂ ਦੀ ਵਿਕਾਸ ਪੱਖੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ‘ਚ ਸ਼ਾਮਲ ਹੋਏ ਹਨ। ਜਿਹਨਾਂ ਨੇ ਵਿਧਾਨ ਸਭਾ ਚੋਣ ਹਾਰਨ ਦੇ ਬਾਵਜੂਦ ਬਰਨਾਲਾ ਸ਼ਹਿਰ ‘ਚ ਰਿਕਾਰਡ ਵਿਕਾਸ ਕਰਵਾਇਆ ਹੈ। ਜਦਕਿ ਦੂਜੇ ਪਾਸੇ ਆਪ ਦੇ ਐੱਮਐੱਲਏ ਤੇ ਐਮਪੀ ਨੇ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹ ਤੇ ਉਸਦੇ ਸਾਥੀ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਪੂਰੀ ਵਾਹ ਲਗਾਉਣਗੇ। ਉਥੇ ਇਸ ਮੌਕੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਬਰਨਾਲਾ ਦੇ ਵੋਟਰ ਇਸ ਵਾਰ ਕੇਵਲ ਸਿੰਘ ਢਿੱਲੋਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ  ਸੰਤੁਸ਼ਟ ਹਨ ਤੇ ਉਹਨਾਂ ਦੀ ਜਿੱਤ ਦਾ ਮਨ ਬਣਾਈ ਬੈਠੇ ਹਨ।

 

Check Also

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

ਚੰਡੀਗੜ੍ਹ :ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ …

Leave a Reply

Your email address will not be published. Required fields are marked *