ਆਸਟ੍ਰੇਲੀਆ ਨੇ ਪਹਿਲੀ ਓਮੀਕ੍ਰੋਨ ਨਾਲ ਮੌਤ ਦੀ ਕੀਤੀ ਪੁਸ਼ਟੀ

TeamGlobalPunjab
1 Min Read

ਸਿਡਨੀ: ਆਸਟ੍ਰੇਲੀਆ ਨੇ ਸੋਮਵਾਰ ਨੂੰ ਕੋਵਿਡ -19 ਦੇ ਨਵੇਂ ਓਮੀਕ੍ਰੋਨ ਵੇਰੀਐਂਟ ਤੋਂ ਆਪਣੀ ਪਹਿਲੀ ਮੌਤ ਦੀ ਪੁਸ਼ਟੀ ਕੀਤੀ ਹੈ।  ਆਸਟ੍ਰੇਲੀਆ ਵਿੱਚ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਮਾਮਲੇ ਵੀ ਸਾਹਮਣੇ ਆਏ ਹਨ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬ੍ਰਿਟੇਨ ਤੇ ਅਮਰੀਕਾ ਵਿੱਚ ਵੀ ਓਮੀਕ੍ਰੋਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਚੁੱਕਿਆ ਹੈ। ਆਸਟ੍ਰੇਲੀਆ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਪਰ ਆਸਟ੍ਰੇਲੀਆ ਸਰਕਾਰ ਵੱਲੋਂ ਹਾਲੇ ਵੀ ਪਾਬੰਦੀਆਂ ਲਗਾਉਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਆਸਟ੍ਰੇਲੀਆ ਸਰਕਾਰ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਬਹੁਤ ਹੈ।

ਓਮੀਕ੍ਰੋਨ ਵੇਰੀਐਂਟ ਕਾਰਨ ਮਰਨ ਵਾਲੇ ਵਿਅਕਤੀ ਦੀ ਉਮਰ ਕਰੀਬ 80 ਸਾਲ ਸੀ ਅਤੇ ਉਹ ਕਈ ਬੀਮਾਰੀਆਂ ਤੋਂ ਪੀੜਤ ਸੀ। ਆਸਟ੍ਰੇਲੀਆ ਲਗਭਗ ਦੋ ਸਾਲਾਂ ਬਾਅਦ ਪਾਬੰਦੀਆਂ ਵਿੱਚ ਢਿੱਲ ਦੇਣ ‘ਤੇ ਵਿਚਾਰ ਕਰ ਰਿਹਾ ਸੀ, ਪਰ ਹੁਣ ਓਮੀਕ੍ਰੋਨ ਵੇਰੀਐਂਟ ਦੇ ਫੈਲਣ ਕਾਰਨ ਇਸ ਨੂੰ ਰੋਕ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਨੇ ਕੁਝ ਪਾਬੰਦੀਆਂ ਵਿੱਚ ਢਿੱਲ ਦੇ ਕੇ ਆਪਣੀਆਂ ਘਰੇਲੂ ਸਰਹੱਦਾਂ ਖੋਲ੍ਹ ਦਿੱਤੀਆਂ ਸਨ ਤਾਂ ਜੋ ਬਾਹਰ ਰਹਿ ਰਹੇ ਆਸਟ੍ਰੇਲੀਆਈ ਨਾਗਰਿਕ ਕੁਆਰੰਟੀਨ ਹੋਏ ਬਿਨ੍ਹਾਂ ਆਪਣੇ ਘਰਾਂ ਨੂੰ ਪਰਤ ਸਕਣ ।

Share this Article
Leave a comment