ਇਮਰਾਨ ਖ਼ਾਨ ਅਤੇ ਸ਼ੀ ਜਿਨਪਿੰਗ ਨੇ ਵਿਸ਼ਵ ਭਾਈਚਾਰੇ ਨੂੰ ਅਫਗਾਨਿਸਤਾਨ ਦੇ ਮੁੜ ਨਿਰਮਾਣ ‘ਚ ਮਦਦ ਲਈ ਕੀਤੀ ਅਪੀਲ

TeamGlobalPunjab
1 Min Read

ਇਸਲਾਮਾਬਾਦ:ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪਹਿਲੀ ਵਾਰ ਸੰਯੁਕਤ ਰੂਪ ’ਚ ਕੌਮਾਂਤਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਤਾਲਿਬਾਨ ਦੇ ਕਬਜ਼ੇ ਵਾਲੇ ਅਫ਼ਗਾਨਿਸਤਾਨ ਨੂੰ ਤੁਰੰਤ ਮਨੁੱਖੀ ਤੇ ਆਰਥਿਕ ਸਹਿਯੋਗ ਮੁਹੱਈਆ ਕਰਵਾਇਆ ਜਾਵੇ।

ਰਿਪੋਰਟ ਮੁਤਾਬਕ ਦੋਵਾਂ ਦੇਸ਼ਾਂ ਨੇ ਅਫਗਾਨਿਸਤਾਨ ‘ਚ ਮਨੁੱਖੀ ਸੰਕਟ ਵੱਲ ਦੁਨੀਆ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਨੇ ਅਫਗਾਨਿਸਤਾਨ ਦੇ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ, ਅਸਥਿਰਤਾ ਨੂੰ ਰੋਕਣ ਵਿੱਚ ਮਦਦ ਕਰਨ ਦਾ ਸੱਦਾ ਦਿੱਤਾ। ਉਹਨਾਂ ਨੇ ਵਿਸ਼ਵ ਭਾਈਚਾਰੇ ਨੂੰ ਅਫਗਾਨਿਸਤਾਨ ਦੀ ਮੁੜ ਨਿਰਮਾਣ ਵਿੱਚ ਮਦਦ ਲਈ ਤਾਲਿਬਾਨ ਪ੍ਰਸ਼ਾਸਨ ਨਾਲ ਜੁੜਨ ਦੀ ਅਪੀਲ ਕੀਤੀ।

Share this Article
Leave a comment