Home / ਪੰਜਾਬ / ਉਪ-ਕੁਲਪਤੀ ਵੱਲੋਂ ਖੇਤੀ ਯੂਨੀਵਰਸਟੀ ਦੀਆਂ ਗਤੀਵਿਧੀਆਂ ਦਾ ਨਿਰੀਖਣ

ਉਪ-ਕੁਲਪਤੀ ਵੱਲੋਂ ਖੇਤੀ ਯੂਨੀਵਰਸਟੀ ਦੀਆਂ ਗਤੀਵਿਧੀਆਂ ਦਾ ਨਿਰੀਖਣ

ਚੰਡੀਗੜ੍ਹ, (ਅਵਤਾਰ ਸਿੰਘ): ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਜੂਦਾ ਉਪ-ਕੁਲਪਤੀ ਅਨਿਰੁੱਧ ਤਿਵਾਰੀ (ਆਈ. ਏ. ਐਸ.) ਚੀਫ ਸੈਕਰੇਟਰੀ (ਪੰਜਾਬ ਸਰਕਾਰ) ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਦੌਰਾ ਕੀਤਾ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਉੱਚ ਅਧਿਕਾਰੀ ਰਜਿਸਟਰਾਰ ਡਾ. ਆਰ. ਐਸ. ਸਿੱਧੂ, ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਇਸ ਮੌਕੇ ਤੇ ਡਾ. ਕੁਲਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਸੈਂਟਰ ਵਿੱਚ ਚੱਲ ਰਹੇ ਸਿਖਲਾਈ ਕੋਰਸਾਂ ਬਾਰੇ ਅਤੇ ਸੈਂਟਰ ਦੀਆਂ ਹੋਰਨਾਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਪੰਜਾਬ ਐਗਰੀ-ਬਿਜ਼ਨਸ ਇੰਕੂਬੇਟਰ (ਪਾਬੀ) ਪ੍ਰੋਜੈਕਟ ਬਾਰੇ ਅਤੇ ਸਟਾਰਟ-ਅਪਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਪ-ਕੁਲਪਤੀ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਸਮੂਹ ਟੀਮ ਦੇ ਕੰਮ ਦੀ ਪ੍ਰਸ਼ੰਸਾ ਕੀਤੀ ਅਤੇ ਉਹਨਾਂ ਨੂੰ ਹੋਰ ਮਿਹਨਤ ਨਾਲ ਕਿਸਾਨਾਂ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਉਪ-ਕੁਲਪਤੀ ਸਾਹਿਬ ਅਤੇ ਮੌਕੇ ਤੇ ਮੌਜੂਦ ਹੋਰ ਅਧਿਕਾਰੀ ਸਾਹਿਬਾਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

Check Also

ਰਾਜਾ ਵੜਿੰਗ ਨੇ ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ ਨੂੰ ਲੈ ਕੇ ਚੁੱਕੇ ਸਵਾਲ

ਚੰਡੀਗੜ੍ਹ: ਰਾਜਾ ਵੜਿੰਗ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ …

Leave a Reply

Your email address will not be published.