ਚੰਡੀਗੜ੍ਹ: ਨੌਜਵਾਨਾਂ ‘ਚ ਬਾਹਰਲੇ ਮੁਲਕਾ ‘ਚ ਜਾਣ ਦਾ ਰੁਝਾਨ ਇੰਨਾ ਵੱਧ ਚੁਕਿਆ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦੇ ਹਨ। ਅਜਿਹੇ ਵਿੱਚ ਉਹ ਬਿਨਾ ਸੋਚੇ ਸਮਝੇ ਕਿਸੇ ਵੀ ਵਿਅਕਤੀ ‘ਤੇ ਵੀ ਵਿਸ਼ਵਾਸ਼ ਕਰ ਲੈਂਦੇ ਹਨ ਤੇ ਧੋਖੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੀ ਹੀ ਇੱਕ ਵਿਦੇਸ਼ੀ ਧਰਤੀ ਤੋਂ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਈ ਹੈ, ਅਰਮੀਨੀਆ ‘ਚ ਫਸੇ ਨੌਜਵਾਨਾਂ ਨੇ ਵੀਡੀਓ ਜਾਰੀ ਕਰ ਕਿਹਾ ਕਿ ਉਹ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ ਤੇ ਆਪਣੀ ਦਰਦ ਭਰੀ ਕਹਾਣੀ ਦੱਸਦੇ ਹੋਏ ਨੌਜਵਾਨਾਂ ਨੇ ਵਤਨ ਵਾਪਸੀ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੋਂ ਮਦਦ ਦੀ ਮੰਗ ਕੀਤੀ ਹੈ।
https://www.facebook.com/BhagwantMann1/posts/2288482284530054
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਅਨੇਕਾਂ ਨੌਜਵਾਨ ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ‘ਚ ਫਸੇ ਹੋਏ ਹਨ ਤੇ ਹੁਣ ਦੇਖਣਾ ਇਹ ਹੋਵੇਗਾ ਕਿ ਨੌਜਵਾਨਾਂ ਵੱਲੋਂ ਵੀਡੀਓ ਜਰੀਏ ਲਗਾਈ ਗਈ ਇਸ ਗੁਹਾਰ ਦਾ ਭਗਵੰਤ ਮਾਨ ਵੱਲੋਂ ਕੀ ਕਦਮ ਚੁੱਕਿਆ ਜਾਵੇਗਾ ਤਾਂ ਨੌਜਵਾਨ ਮੁੜ ਆਪਣੇ ਘਰ ਆ ਸਕਣ।