ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਸ਼ਮੀਰ ਮੁੱਦੇ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਇੱਕ ਬਾਰ ਫਿਰ ਕਿਹਾ ਹੈ ਕਿ ਉਹ ਇਸ ਮਾਮਲੇ ਸਬੰਧੀ ਭਾਰਤ ਤੇ ਪਾਕਿਸਤਾਨ ਵਿੱਚ ਵਿਚੋਲਗੀ ਲਈ ਤਿਆਰ ਹਨ। ਟਰੰਪ ਨੇ ਅੱਗੇ ਕਿਹਾ ਕਿ ਵਿਚੋਲਗੀ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਨਾ ਹੁਣ ਪੂਰੀ ਤਰ੍ਹਾਂ ਪ੍ਰਧਾਨਮੰਤਰੀ ਨਰਿੰਦਰ ਮੋਦੀ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਐਮ ਮੋਦੀ ਤੇ ਇਮਰਾਨ ਖਾਨ ਦੋਵੇਂ ਬਹੁਤ ਚੰਗੇ ਇਨਸਾਨ ਹਨ ਤੇ ਉਹ ਨੇ ਦੋਵਾਂ ਨਾਲ ਕਸ਼ਮੀਰ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕਰ ਚੁੱਕੇ ਹਨ।
ਉੱਥੇ ਹੀ ਅਮਰੀਕੀ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਵਿਚ ਵਧੀਆ ਸਬੰਧ ਦੇਖਣਾ ਚਾਹੁੰਦਾ ਹੈ ਅਤੇ ਇਸੇ ਨੂੰ ਦੇਖਦੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ਦੇ ਹੱਲ ਲਈ ‘ਸਹਿਯੋਗ’ ਦੀ ਪੇਸ਼ਕਸ਼ ਕੀਤੀ ਸੀ।
ਦੱਸ ਦੇਈਏ ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ੀ ਮੰਤਰਾਲੇ ਨੇ ਇਸ ਦਾਅਵੇ ਨੂੰ ਖਾਰਿਜ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕਰਦੇ ਹੋਏ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਦੇ ਮਸਲੇ ‘ਤੇ ਉਨ੍ਹਾਂ ਤੋਂ ਸਹਾਇਤਾ ਮੰਗੀ ਸੀ। ਵਿਦੇਸ਼ੀ ਮੰਤਰਾਲੇ ਨੇ ਟਰੰਪ ਦੇ ਇਸ ਬਿਆਨ ‘ਤੇ ਪ੍ਰਤਿਕਿਰਿਆ ਦਿੰਦੇ ਹੋਏ ਕਿਹਾ ਕਿ ਅਜਿਹੀ ਕੋਈ ਵੀ ਪੇਸ਼ਕਸ਼ ਨਹੀਂ ਕੀਤੀ ਗਈ ਹੈ।