ਕਾਂਗਰਸ ਦੇ ਸੀਨੀਅਰ ਆਗੂ ਨੇ ਕੀਤੀ ਸ਼ਰੇਆਮ ਫਾਇਰਿੰਗ! ਪੁਲਿਸ ਕਰ ਰਹੀ ਹੈ ਜਾਂਚ

TeamGlobalPunjab
2 Min Read

ਸੰਗਰੂਰ : ਹਰ ਦਿਨ ਵਿਆਹ ਸ਼ਾਦੀਆਂ ਵਿੱਚ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਨਾਲ ਭਾਵੇਂ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਵੀ ਵਿਆਹਾਂ ਸ਼ਾਦੀਆਂ ‘ਚ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੱਸੇ ਜਾਂਦੇ ਵਿਅਕਤੀ ਵੱਲੋਂ ਆਪਣੀ ਪੋਤੀ ਦੇ ਵਿਆਹ ‘ਚ ਫਾਇਰਿੰਗ ਕੀਤੀ ਗਈ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਬਜ਼ੁਰਗ ਕੁਰਸੀ ‘ਤੇ ਬੈਠ ਕੇ ਸ਼ਰੇਆਮ ਹਵਾਈ ਫਾਇਰ ਕਰ ਰਿਹਾ ਸੀ। ਇਹ ਵਿਅਕਤੀ ਕਾਂਗਰਸ ਪਾਰਟੀ ਦਾ ਹਲਕਾ ਇੰਚਾਰਜ ਦੱਸਿਆ ਜਾ ਰਿਹਾ ਹੈ ਅਤੇ ਇਸ ਦਾ ਨਾਮ ਅਜੈਬ ਸਿੰਘ ਰਟੋਲ ਹੈ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨਾਲ ਗੱਲ ਕੀਤੀ ਗਈ ਤਾਂ ਅਜੈਬ ਸਿੰਘ ਨੇ ਕਿਹਾ ਕਿ ਉਸ ਦੀ ਪੋਤੀ ਦਾ ਵਿਆਹ ਸੀ ਅਤੇ ਉਸ ਦਿਨ ਉਹ ਛੱਤ ‘ਤੇ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਬੈਠਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਨੇ ਉਸ ਨੂੰ ਉਹ ਚਲਾਉਣ ਲਈ ਕਿਹਾ ਤਾਂ ਉਸ ਨੇ ਹਵਾਈ ਫਾਇਰ ਕਰ ਦਿੱਤਾ ਜਿਸ ਨਾਲ ਕਿਸੇ ਨੂੰ ਕੋਈ ਵੀ ਨੁਕਸਾਨ ਨਹੀਂ ਹੋਇਆ।

ਇੱਧਰ ਦੂਜੇ ਪਾਸੇ ਜਦੋਂ ਇਸ ਸਬੰਧੀ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

- Advertisement -

Share this Article
Leave a comment