ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ 15 ਮਹੀਨਿਆਂ ਤੋਂ ਡਟੇ ਕਿਸਾਨ ਸ਼ਨੀਵਾਰ ਨੂੰ ਆਪਣਾ ਅੰਦੋਲਨ ਖਤਮ ਕਰ ਵਾਪਿਸ ਆਪਣੇ ਘਰਾਂ ਨੂੰ ਪਰਤ ਰਹੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਫਤਿਹ ਮਾਰਚ ਵੀ ਕੱਢਿਆ ਜਾ ਰਿਹਾ ਹੈ।
ਇਸ ਦੌਰਾਨ ਕਿਸਾਨਾਂ ਨੇ ਪਟਾਕੇ ਚਲਾਏ ਤੇ ਆਤਿਸ਼ਬਾਜ਼ੀ ਕੀਤੀ। ਅੱਜ ਸਾਰਾ ਦਿਨ ਬਾਰਡਰ ’ਤੇ ਪ੍ਰੋਗਰਾਮ ਹੋਣਗੇ ਤੇ ਸ਼ਾਮ ਨੂੰ ਕਿਸਾਨ ਮਜ਼ਦੂਰ ਖੁਸ਼ੀਆਂ ਮਨਾਉਣਗੇ। ਰਹਿੰਦੇ ਕਿਸਾਨ 12 ਦਸੰਬਰ ਨੂੰ ਗਾਜ਼ੀਪੁਰ ਬਾਰਡਰ ਤੋੋਂ ਨਿਕਲਣੇ ਸ਼ੁਰੂ ਹੋ ਜਾਣਗੇ। 15 ਦਸੰਬਰ ਤੱਕ ਗਾਜ਼ੀਪੁਰ ਬਾਰਡਰ ਤੋਂ ਸਾਰੇ ਟੈਂਟ ਅਤੇ ਹੋਰ ਢਾਂਚਾ ਹਟਾ ਦਿੱਤਾ ਜਾਵੇਗਾ।