ਕਿਸਾਨਾਂ ਦਾ ‘ਰੇਲ ਰੋਕੋ ਅੰਦੋਲਨ’ ਜਾਰੀ,ਰੇਲਵੇ ਟਰੈਕ ਕੀਤੇ ਜਾਮ, ਰੋਕੀਆਂ ਟਰੇਨਾਂ

TeamGlobalPunjab
2 Min Read

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ  ਨੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਛੇ ਘੰਟੇ ਦੇ ਪੂਰੇ ਦੇਸ਼ ਵਿਚ ‘ਰੇਲ ਰੋਕੋਅੰਦੋਲਨ’ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਅੱਜ ਹਰਿਆਣਾ ‘ਚ ਵੀ ਸਵੇਰੇ 10 ਵਜੇ ਕਿਸਾਨ ਰੇਲਵੇ ਟਰੈਕਾਂ ‘ਤੇ ਪਹੁੰਚ ਗਏ, ਇੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਓਧਰ ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਨੇ ਵੀ ਇਸ ਅੰਦੋਲਨ ‘ਚ ਸ਼ਮੂਲੀਅਤ ਕੀਤੀ ਹੈ।

ਕਿਸਾਨ ਜਥੇਬੰਦੀਆਂ ਦੇ ‘ਰੇਲ ਰੋਕੋ ਅੰਦੋਲਨ’ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ‘ਰੇਲ ਰੋਕੋ ਅੰਦੋਲਨ’ ਵੱਖ -ਵੱਖ ਜ਼ਿਲ੍ਹਿਆਂ ਵਿਚ ਵੱਖ -ਵੱਖ ਥਾਵਾਂ ‘ਤੇ ਹੋਵੇਗਾ। ਪੂਰੇ ਦੇਸ਼ ਦੇ ਉੱਥੋਂ ਦੇ ਲੋਕ ਜਾਣਦੇ ਹਨ ਕਿ ਅਸੀਂ ਟਰੇਨ ਕਿੱਥੇ ਰੋਕਣੀ ਹੈ। ਭਾਰਤ ਸਰਕਾਰ ਨੇ ਅਜੇ ਸਾਡੇ ਨਾਲ ਗੱਲ ਨਹੀਂ ਕੀਤੀ।

‘ਰੇਲ ਰੋਕੋ ਅੰਦੋਲਨ’ ਲਈ ਕਿਸਾਨ ਜਥੇਬੰਦੀਆਂ ਦੇ ਸੱਦੇ ਦਾ ਪ੍ਰਭਾਵ ਕਈ ਸੂਬਿਆਂ ਵਿਚ ਦੇਖਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਅੰਮ੍ਰਿਤਸਰ ਦੇ ਦੇਵੀਦਾਸ ਪੁਰਾ ਪਿੰਡ ਵਿਚ ਰੇਲਵੇ ਟਰੈਕ ‘ਤੇ ਬੈਠੇ ਹਨ।

ਹਿਸਾਰ ਜ਼ਿਲ੍ਹੇ ‘ਚ 4 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰਨ ਦਾ ਕਿਸਾਨਾਂ ਨੇ ਕਾਲ ਦਿੱਤੀ ਸੀ। ਇਹ ਰੇਲਵੇ ਟਰੈਕ ਸ਼ਾਮ 4 ਵਜੇ ਤਕ ਜਾਮ ਰਹਿਣਗੇ। ਸੋਨੀਪਤ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੈ। ਕਿਸਾਨ ਟਰੈਕ ‘ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ।ਓਧਰ ਅੰਬਾਲਾ ਦੇ ਸ਼ਾਹਪੁਰ ਫਾਟਕ ‘ਤੇ ਵੱਡੀ ਗਿਣਤੀ ਵਿਚ ਕਿਸਾਨ ਰੇਲਵੇ ਪਟੜੀ ‘ਤੇ ਬੈਠੇ ਹੋਏ ਹਨ।

- Advertisement -

ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਜਥੇਬੰਦੀਆਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਜਦੋਂ ਤਕ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।

Share this Article
Leave a comment