ਕਿਸਾਨਾਂ ਨੂੰ ਜੀਪ ਨਾਲ ਕੁਚਲਣ ਦਾ ਵੀਡੀਓ ਵਾਇਰਲ

TeamGlobalPunjab
2 Min Read

ਨਵੀਂ ਦਿੱਲੀ : ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਹੁਣ ਸੂਬੇ ਸਣੇ ਪੂਰੇ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।ਇਸ ਦੌਰਾਨ ਕੱਲ੍ਹ ਸਰਕਾਰ ਦੁਆਰਾ ਮਾਰੇ ਗਏ ਕਿਸਾਨਾਂ ਨੂੰ 45-45 ਲੱਖ ਰੁਪਏ, ਜ਼ਖ਼ਮੀਆਂ ਨੂੰ 10-10 ਲੱਖ ਮੁਆਵਜ਼ੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇ ਐਲਾਨ ਤੋਂ ਬਾਅਦ ਸਮਝੌਤਾ ਹੋ ਗਿਆ । ਪਰ ਸੋਮਵਾਰ ਤੋਂ ਹੀ ਸੋਸ਼ਲ ਮੀਡੀਆ ‘ਚ ਘਟਨਾਕ੍ਰਮ ਦਾ ਇਕ ਕਥਿਤ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਜੀਪ ਨਾਲ ਕੁਝ ਲੋਕਾਂ ਨੂੰ ਕੁਚਲਣ ਦਾ ਦ੍ਰਿਸ਼ ਦਿਖ ਰਿਹਾ ਹੈ।

ਕਾਂਗਰਸ ਨੇ ਲਖੀਮਪੁਰ ਖੀਰੀ ਦੀ ਘਟਨਾ ਬਾਰੇ ਸੋਮਵਾਰ ਨੂੰ ਟਵਿੱਟਰ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਕਈ ਹੋਰ ਨੇਤਾਵਾਂ ਨੇ ਵੀ ਵੀਡੀਓ ਸ਼ੇਅਰ ਕਰਕੇ ਨਿਸ਼ਾਨਾ ਸਾਧਿਆ ਹੈ। ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸਾਂਝੇ ਕੀਤੇ ਜਾ ਰਹੇ ਵੀਡੀਓ ਵਿੱਚ, ਇਹ ਵੇਖਿਆ ਜਾ ਸਕਦਾ ਹੈ ਕਿ ਇੱਕ ਕਾਰ ਕੁੱਝ ਲੋਕਾਂ ਨੂੰ ਕੁਚਲਦਿਆਂ ਹੋਏ ਅੱਗੇ ਨਿਕਲ ਜਾਂਦੀ ਹੈ।

ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਦਾਅਵਾ ਹੈ ਕਿ ਇਹ ਵੀਡੀਓ ਲਖੀਮਪੁਰ ਘਟਨਾ ਦਾ ਹੈ, ਜਿਸ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ‘ਤੇ ਪਹਿਲਾਂ ਹੀ ਕਿਸਾਨਾਂ ‘ਤੇ ਕਾਰ ਚੜ੍ਹਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ, ਆਸ਼ੀਸ਼ ਦੇ ਖਿਲਾਫ ਟਿਕੁਨੀਆ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਵੀ ਦਰਜ ਕੀਤੀ ਗਈ ਹੈ।

Share this Article
Leave a comment