Home / ਪੰਜਾਬ / ਕਿਸਾਨਾਂ ਵੱਲੋਂ ਫਾਸਫੋਰਸ ਦੀ ਕੁਸ਼ਲ ਅਤੇ ਪ੍ਰਭਾਵਸ਼ਾਲੀ ਵਰਤੋਂ ਜ਼ਰੂਰੀ

ਕਿਸਾਨਾਂ ਵੱਲੋਂ ਫਾਸਫੋਰਸ ਦੀ ਕੁਸ਼ਲ ਅਤੇ ਪ੍ਰਭਾਵਸ਼ਾਲੀ ਵਰਤੋਂ ਜ਼ਰੂਰੀ

ਚੰਡੀਗੜ੍ਹ, (ਅਵਤਾਰ ਸਿੰਘ): ਹਾੜੀ 2021-22 ਦੀਆਂ ਫ਼ਸਲਾਂ ਲਈ ਵਿਸ਼ੇਸ਼ਕਰ ਡਾਈ ਅਮੋਨੀਅਮ ਫਾਸਫੇਟ ਦੀ ਕੁਸ਼ਲ ਅਤੇ ਪ੍ਰਭਾਵਸ਼ਾਲੀ ਵਰਤੋਂ ਸੰਬੰਧੀ ਇੱਕ ਮੀਟਿੰਗ ਪੰਜਾਬ ਐਗਰੀਕਲਚਰਲ ਯੂਨਵਿਰਸਿਟੀ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਨਿਰੁਧ ਤਿਵਾੜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਪ੍ਰਧਾਨਗੀ ਭਾਸ਼ਣ ਵਿੱਚ ਸ੍ਰੀ ਤਿਵਾੜੀ ਨੇ ਕਿਸਾਨਾਂ ਨੂੰ ਫਾਸਫੋਰਸ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਨੂੰ ਮੁੱਢਲੀਆਂ ਲਾਗਤਾਂ ਤੇ ਕਟੌਤੀ ਕਰਨੀ ਚਾਹੀਦੀ ਹੈ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਨਾਉਣ ਦੇ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਭੂਮੀ ਵਿਗਿਆਨ ਦੇ ਮੁਖੀ ਡਾ. ਓ ਪੀ ਚੌਧਰੀ ਨੇ ਆਪਣੀ ਪੇਸ਼ਕਾਰੀ ਦੇ ਵਿੱਚ ਦੱਸਿਆ ਕਿ ਫਾਸਫੋਰਸ ਦੀ ਜ਼ਿਆਦਾ ਵਰਤੋਂ ਦੇ ਨਾਲ ਜ਼ਿੰਕ ਦੀ ਮਿੱਟੀ ਵਿੱਚ ਥੁੜ ਮਹਿਸੂਸ ਹੋਣ ਲੱਗਦੀ ਹੈ। ਉਹਨਾਂ ਦੱਸਿਆ ਕਿ ਪੰਜਾਹ ਦੇ ਦਹਾਕੇ ਤੋਂ ਹੁਣ ਤੱਕ ਕਾਰਬਨ ਮਾਦਾ ਮਿੱਟੀ ਵਿੱਚ ਵਧਿਆ ਹੈ ਅਤੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਦੇ ਲਈ ਮਿੱਟੀ ਦਾ ਨਿਰੀਖਣ ਜ਼ਰੂਰ ਕਰਾਉਣਾ ਚਾਹੀਦਾ ਹੈ। ਮਾਈਕ੍ਰੋਬਾਇਆਲੋਜੀ ਵਿਭਾਗ ਦੇ ਮੁਖੀ ਡਾ. ਜੀ ਐੱਸ ਕੋਚਰ ਨੇ ਫਾਸਫੋਰਸ ਲਿਪਤ ਬਾਇਓ ਖਾਦਾਂ ਤੇ ਪੇਸ਼ਕਾਰੀ ਦਿੱਤੀ ਅਤੇ ਦੱਸਿਆ ਕਿ ਵਿਭਾਗ ਵੱਲੋਂ ਇਸ ਦੀ ਸਿਫ਼ਾਰਸ਼ 2015 ਤੋਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਬਾਇਓ ਖਾਦਾਂ ਕਣਕ, ਮੱਕੀ ਅਤੇ ਗੰਨੇ ਦੇ ਲਈ ਸਿਫ਼ਾਰਸ਼ ਕੀਤੀਆਂ ਗਈਆਂ ਹਨ। ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਬਲਦੇਵ ਸਿੰਘ ਨੇ ਸਾਲ 2020-21 ਦੌਰਾਨ ਖਾਦਾਂ ਦੀ ਲੋੜ ਅਤੇ ਟੀਚੇ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਹਨਾਂ ਵੱਖ-ਵੱਖ ਫਸਲਾਂ ਵਿੱਚ ਫਾਸਫੋਰਸ ਦੀ ਲੋੜ ਸੰਬੰਧੀ ਚਾਨਣਾ ਪਾਇਆ। ਹਾੜੀ 2021-22 ਦੌਰਾਨ ਇਸ ਖੇਤਰ ਦੇ ਰਕਬੇ ਨੂੰ 3 ਲੱਖ ਏਕੜ ਤੱਕ ਵਧਾਉਣ ਦਾ ਪ੍ਰਸਤਾਵ ਪੇਸ਼ ਕੀਤਾ।

ਅੰਤ ਵਿੱਚ ਧੰਨਵਾਦ ਦੇ ਸ਼ਬਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜਿੰਦਰ ਸਿੱਧੂ ਨੇ ਕਹੇ । ਇਸ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ, ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਅਪਰ ਨਿਰਦੇਸ਼ਕ ਖੋਜ ਡਾ. ਗੁਰਸਾਹਿਬ ਸਿੰਘ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਸਨ ।

Check Also

ਕੈਪਟਨ ਵੱਲੋਂ ਜਰਮਨੀ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਟੋਕੀਓ ਓਲੰਪਿਕ-2020 ਦੇ …

Leave a Reply

Your email address will not be published. Required fields are marked *