ਕੇਂਦਰ ਵੱਲੋਂ ਪੰਜਾਬ ਦੇ ਡੀਜੀਪੀ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ,ਸ਼ਾਮ ਤਕ ਮੰਗਿਆ ਜਵਾਬ

TeamGlobalPunjab
1 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਖਾਮੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਸਿਧਾਰਥ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਅੱਜ ਸ਼ਾਮ ਤਕ ਜਵਾਬ ਮੰਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਜਵਾਬ ਨਹੀਂ ਦਿੰਦੇ ਤਾਂ ਇਸ ਮਾਮਲੇ ‘ਚ ਤੁਹਾਡੇ ਕੋਲ ਕਹਿਣ ਲਈ ਕੁਝ ਨਹੀਂ ਮੰਨਿਆ ਜਾਵੇਗਾ ਤੇ ਤੁਹਾਡੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ‘ਚ ਕਿਹਾ ਗਿਆ ਹੈ ਕਿ  ਉਨ੍ਹਾਂ ਸਪੈਸ਼ਲ ਪ੍ਰੋਟੈਕਸ਼ਨ ਗੁਰੱਪ ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਦਾ ਪਾਲਣ ਨਹੀਂ ਕੀਤਾ।

Share This Article
Leave a Comment