ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਇਹ ਵਿਅਕਤੀ ਹੋਵੇਗਾ ਮੁੱਖ ਮਹਿਮਾਨ, ਚਾਰੇ ਪਾਸੇ ਹੋ ਰਹੀ ਹੈ ਚਰਚਾ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਅੰਦਰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਇਸ ਲਈ ਦਿੱਲੀ ਦੇ ਇਤਿਹਾਸਿਕ ਮੈਦਾਨ ਵਿੱਚ ਐਤਵਾਰ ਵਾਲੇ ਦਿਨ ਇਹ ਸਮਾਗਮ ਰੱਖਿਆ ਗਿਆ ਹੈ। ਇਸ ਖਾਸ ਮੌਕੇ ‘ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਅਜਿਹੇ ਵਿਅਕਤੀ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ ਜਿਸ ਦਾ ਸਬੰਧ ਕਿਸੇ ਸਿਆਸੀ ਧਿਰ ਨਾਲ ਨਹੀਂ। ਜੀ ਹਾਂ ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਬੇਬੀ ਮਫਲਰ ਮੈਨ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਣ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਵੱਲੋਂ ਇਸ ਸਬੰਧੀ ਆਪਣੇ ਟਵੀਟਰ ਹੈਂਡਲ ‘ਤੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਟਵੀਟਰ ਹੈਂਡਲ ‘ਤੇ ਲਿਖਿਆ ਕਿ 16 ਫਰਵਰੀ ਵਾਲੇ ਦਿਨ ਅਰਵਿੰਦ ਕੇਜ਼ਰੀਵਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਬੇਬੀ ਮਫਲਰ ਮੈਨ ਨੂੰ ਵਿਸ਼ੇਸ ਮਹਿਮਾਨ ਵਜੋਂ ਬੁਲਾਇਆ ਜਾ ਰਿਹਾ ਹੈ।

Share this Article
Leave a comment