ਕੈਨੇਡਾ: ਘਰੇਲੂ ਹਿੰਸਾ ਦਾ ਸ਼ਿਕਾਰ ਹੋਣ ਵਾਲੀਆਂ ਨਵ-ਵਿਆਹੀਆਂ ਪੰਜਾਬਣਾਂ ਲਈ ਲਾਗੂ ਹੋਏ ਨਵੇਂ ਨਿਯਮ

TeamGlobalPunjab
3 Min Read

ਫੈਡਰਲ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਜਿਸ ਨਾਲ ਵਿਆਹੀਆਂ ਪੰਜਾਬਣਾ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡਾ ‘ਚ ਨਵ ਵਿਆਹੀਆਂ ਲੜਕੀਆਂ ਨੂੰ ਪਕੀਆਂ ਨਾ ਹੋਣ ਕਾਰਨ ਆਪਣੇ ਪਤੀ ਜਾਂ ਸਹੁਰੇ ਪਰਿਵਾਰ ਦੇ ਜ਼ੁਲਮ ਸਹਿਣੇ ਪੈਂਦੇ ਹਨ ਪਰ ਹੁਣ ਇਨ੍ਹਾਂ ਤੋਂ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਫੈਡਰਲ ਸਰਕਾਰ ਵੱਲੋਂ ਅਜਿਹੀਆਂ ਹਿੰਸਾ ਪੀੜਤ ਮਹਿਲਾਵਾਂ ਨੂੰ ਬਿਨ੍ਹਾਂ ਕਿਸੇ ਫੀਸ ਤੋਂ ਟੈਂਪਰੇਰੀ ਰੈਜ਼ੀਡੈਂਟ ਪਰਮਿਟ ਦੇ ਦਿੱਤਾ ਜਾਵੇਗਾ ਤੇ ਜਿਸ ਨੂੰ ਬਾਅਦ ‘ਚ ਪੱਕਾ ਕਰ ਦਿੱਤਾ ਜਾਵੇਗਾ। 26 ਜੁਲਾਈ ਤੋਂ ਲਾਗੂ ਕੀਤੇ ਗਏ ਇਹ ਨਿਯਮ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਟੈਂਪਰੇਰੀ ਰੈਜ਼ੀਡੈਂਟ ਪਰਮਿਟ ਮੁਹੱਈਆ ਕਰਵਾਉਂਦੇ ਹਨ, ਜਿਨ੍ਹਾਂ ਨੂੰ ਕੈਨੇਡਾ ਵਿਚ ਪਰਿਵਾਰਕ ਹਿੰਸਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਦੇ ਜ਼ਰੀਏ ਕੈਨੇਡਾ ਆਉਣ ਵਾਲੇ ਨਵੇਂ ਪੰਜਾਬੀ ਮੁੰਡਿਆਂ ਨੂੰ ਵੀ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਕੁੜੀ ਵਾਲਿਆਂ ਵੱਲੋਂ ਤੰਗ ਕੀਤਾ ਜਾ ਰਿਹਾ ਹੈ ਜਾਂ ਪਰੇਸ਼ਾਨੀਆਂ ਝਲਦੀਆਂ ਪੈ ਰਹੀਆਂ ਹਨ। ਇੰਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਜੂਨ ‘ਚ ਨਵੇਂ ਨਿਯਮਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ਰਾਹੀਂ ਕੱਚੇ ਪ੍ਰਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇੰਮੀਗ੍ਰੇਸ਼ਨ ਵਿਭਾਗ ਵਲੋਂ ਜਾਰੀ ਕੀਤੇ ਬਿਆਨ ਮੁਤਾਬਕ ਜੇ ਕਿਸੇ ਵਿਦੇਸ਼ੀ ਨਾਗਰਿਕ ਨੂੰ ਕੈਨੇਡਾ ‘ਚ ਪੱਕੇ ਆਪਣੇ ਪਤੀ ਜਾਂ ਪਤਨੀ ਦੇ ਜ਼ੁਲਮ ਬਰਦਾਸ਼ਤ ਕਰਨੇ ਪੈ ਰਹੇ ਹਨ ਤਾਂ ਉਹ ਤੁਰੰਤ ਟੈਂਪਰੇਰੀ ਰੈਜ਼ੀਡੈਂਟ ਪਰਮਿਟ ਲੈਣ ਦਾ ਹੱਕਦਾਰ ਹੈ। ਇਨ੍ਹਾਂ ਜ਼ੁਲਮਾਂ ਵਿਚ ਸਿਰਫ ਕੁੱਟਮਾਰ ਜਾਂ ਜਿਸਮਾਨੀ ਸ਼ੋਸ਼ਣ ਹੀ ਸ਼ਾਮਲ ਨਹੀਂ, ਸਗੋਂ ਆਰਥਿਕ ਸ਼ੋਸ਼ਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮਿਸਾਲ ਵਜੋਂ ਪੰਜਾਬ ਤੋਂ ਵਿਆਹ ਕੇ ਲਿਆਂਦੀਆਂ ਮੁਟਿਆਰਾਂ ਨੂੰ ਡਰਾਇਆ ਜਾਂਦਾ ਹੈ ਕਿ ਜੇ ਉਨ੍ਹਾਂ ਨੇ ਹੋਰ ਦਾਜ ਨਾ ਲਿਆਂਦਾ ਤਾਂ ਘਰੋਂ ਕੱਢ ਦਿੱਤਾ ਜਾਵੇਗਾ।

- Advertisement -

ਵਿਚਾਰੀਆਂ ਕੁੜੀਆਂ ਇਹ ਗੱਲਾਂ ਨਾ ਆਪਣੇ ਮਾਪਿਆਂ ਨੂੰ ਦੱਸਣ ਜੋਗੀਆਂ ਹੁੰਦੀਆਂ ਹਨ ਅਤੇ ਨਾ ਹੀ ਕਿਸੇ ਪਾਸੇ ਜਾਣ ਦਾ ਰਾਹ ਨਜ਼ਰ ਆਉਂਦਾ ਹੈ, ਜਿਸ ਦੇ ਸਿੱਟੇ ਵਜੋਂ ਘੁੱਟ-ਘੁੱਟ ਕੇ ਜ਼ਿੰਦਗੀ ਬਿਤਾਉਣ ਲਈ ਮਜਬੂਰ ਹੋ ਜਾਂਦੀਆਂ ਹਨ। ਕੈਨੇਡਾ ਸਰਕਾਰ ਦੇ ਨਵੇਂ ਨਿਯਮਾਂ ਨੇ ਪੰਜਾਬਣਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ ਅਤੇ ਹੁਣ ਉਨ੍ਹਾਂ ਨੂੰ ਸਹੁਰੇ ਪਰਿਵਾਰ ਦਾ ਕੋਈ ਮੈਂਬਰ ਧਮਕੀਆਂ ਨਹੀਂ ਦੇ ਸਕੇਗਾ। ਟੈਂਪਰੇਰੀ ਰੈਜ਼ੀਡੈਂਟ ਪਰਮਿਟ ਤਹਿਤ ਪੀੜਤ ਮਹਿਲਾਵਾਂ ਹੈਲਥ ਕੇਅਰ ਦੇ ਲਾਭ ਵੀ ਹਾਸਲ ਕਰ ਸਕਣਗੀਆਂ। ਆਰਜ਼ੀ ਪਰਮਿਟ ਦੀ ਘੱਟੋ-ਘੱਟ ਮਿਆਦ 180 ਦਿਨ ਹੋਵੇਗੀ ਅਤੇ ਬਾਅਦ ਵਿਚ ਬਗੈਰ ਫੀਸ ਤੋਂ ਓਪਨ ਵਰਕ ਪਰਮਿਟ ਜਾਰੀ ਕੀਤੇ ਜਾਣਗੇ।

Share this Article
Leave a comment