Breaking News

ਕੈਨੇਡਾ ‘ਚ ਕੋਵਿਡ-19 ਦੇ 11,304 ਨਵੇਂ ਮਾਮਲੇ ਆਏ ਸਾਹਮਣੇ

ਓਨਟਾਰੀਓ: ਕੈਨੇਡਾ ਵਿਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 11,304 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ 19,57,058 ਹੋ ਗਈ ਹੈ। ਉਥੇ ਹੀ ਹੁਣ ਤੱਕ 30,139 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਦੇਸ਼ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਜਾਰੀ ਹੈ। ਓਨਟਾਰੀਓ, ਮੈਨੀਟੋਬਾ, ਨਿਊ ਬਰੂਨਸਵਿਕ ਅਤੇ ਪ੍ਰਿੰਸ ਐਡਵਰਡ ਆਈਲੈਂਡ ਵਿਚ ਸ਼ੁੱਕਰਵਾਰ ਨੂੰ ਰਿਕਾਰਡ ਮਾਮਲੇ ਦਰਜ ਕੀਤੇ ਗਏ। ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਓਨਟਾਰੀਓ ਵਿਚ 9,571 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਫਰਵਰੀ 2020 ਵਿਚ ਕੋਵਿਡ-19 ਮਹਾਮਾਰੀ ਦੇ ਫੈਲਣ ਤੋਂ ਬਾਅਦ ਇਕ ਦਿਨ ਵਿਚ ਦਰਜ ਕੀਤੀ ਗਈ ਸਭ ਤੋਂ ਵੱਧ ਸੰਖਿਆ ਹੈ।

ਮੈਨੀਟੋਬਾ ਵਿਚ 742 ਨਵੇਂ ਮਾਮਲੇ ਦਰਜ ਕੀਤੇ ਗਏ, ਨਿਊ ਬਰੂਨਸਵਿਕ ਵਿਚ 265 ਨਵੇਂ ਮਾਮਲੇ ਸਾਹਮਣੇ ਆਏ ਅਤੇ ਪ੍ਰਿੰਸ ਐਡਵਰਡ ਆਈਲੈਂਡ ਵਿਚ ਹੁਣ ਤੱਕ ਦੇ ਸਭ ਤੋਂ ਵੱਧ 40 ਨਵੇਂ ਰੋਜ਼ਾਨਾ ਮਾਮਲੇ ਦਰਜ ਕੀਤੇ ਗਏ। ਓਮੀਕਰੋਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਕਾਰਨ ਪਿਛਲੇ ਦਿਨਾਂ ਵਿਚ ਕੈਨੇਡਾ ਵਿਚ ਕੋਵਿਡ-19 ਦੇ ਮਾਮਲੇ ਵੱਧ ਗਏ ਹਨ।

Check Also

ਅਨੁਸ਼ਕਾ-ਵਿਰਾਟ ਦੇ ਘਰ ਜਲਦ ਹੀ ਗੂੰਝਣ ਗੀਆਂ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ

ਮੁੰਬਈ: ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਜਲਦ ਹੀ ਦੂਜੇ ਬੱਚੇ ਦੇ ਮਾਤਾ-ਪਿਤਾ ਬਣਨ ਜਾ ਰਹੇ …

Leave a Reply

Your email address will not be published. Required fields are marked *