ਵੈਨਕੂਵਰ: ਕੈਨੇਡਾ ਦੀ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਵਿਦਿਆਰਥੀ ਤੇ 19 ਸਾਲਾ ਮਸ਼ਹੂਰ ਫੁੱਟਬਾਲਰ ਖਿਡਾਰੀ ਬਰੈਂਡਨ ਬਸੀ ਦਾ ਦਿਹਾਂਤ ਹੋ ਗਿਆ। ਬਰੈਂਡਨ ਬਾਸੀ ਪਿਛਲੇ ਹਫਤੇ ਸਰੀ ਵਿਖੇ ਸੜਕ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ ਤੇ ਇਲਾਜ ਦੇ ਚਲਦਿਆਂ ਬਰੈਂਡਨ ਨੇ ਦਮ ਤੋੜ ਦਿੱਤਾ।
ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਸ਼ਹਿਰ ਦਾ ਰਹਿਣ ਵਾਲਾ ਬਰੈਂਡਨ ਬਸੀ 18 ਮਈ ਨੂੰ ਆਪਣੇ ਸਾਥੀਆਂ ਨਾਲ ਜਾ ਰਿਹਾ ਸੀ ਜਦੋਂ ਇਨ੍ਹਾਂ ਦੀ ਐੱਸ. ਯੂ. ਵੀ. 78ਵੇਂ ਐਵੇਨਿਊ ਤੇ 122ਵੀਂ ਸਟ੍ਰੀਟ ਦੇ ਇੰਟਰਸੈਕਸ਼ਨ ‘ਤੇ ਬੇਕਾਬੂ ਹੋ ਕੇ ਇਕ ਖੰਡੇ ‘ਚ ਡਿੱਗ ਗਈ। ਹਾਦਸੇ ‘ਚ ਬਸੀ ਸਮੇਤ ਤਿੰਨ ਹੋਰਾਂ ਨੂੰ ਗੰਭੀਰ ਜ਼ਖਮੀ ਹਾਲਾਤ ‘ਚ ਹਸਪਤਾਲ ਪਹੁੰਚਾਇਆ ਗਿਆ।
https://www.instagram.com/p/Bx2g14Vl2mm/
ਸਾਈਮਨ ਫਰੇਜ਼ਰ ਯੂਨੀਵਰਸਿਟੀ ਵੱਲੋਂ 24 ਮਈ ਨੂੰ ਬਰੈਂਡਨ ਬਾਸੀ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਗਈ ਸੀ। ਬਰੈਂਡਨ ਬਸੀ ਯੂਨੀਵਰਸਿਟੀ ‘ਚ ਪਹਿਲੇ ਸਾਲ ਦਾ ਵਿਦਿਆਰਥੀ ਤੇ ਪੁਰਸ਼ਾਂ ਦੀ ਫੁੱਟਬਾਲ ਟੀਮ ਦਾ ਅਹਿਮ ਮੈਂਬਰ ਸੀ। ਯੂਨੀਵਰਸਿਟੀ ਦੀ ਫੁੱਟਬਾਲ ਟੀਮ ਦੇ ਕੋਚ ਕਲਿੰਟ ਸ਼ਨਾਈਡਰ ਨੇ ਕਿਹਾ ਕਿ ਬਰੈਂਡਨ ਦੀ ਮੌਤ ਕਾਰਨ ਪੈਦਾ ਹੋਇਆ ਦਰਦ ਬਿਆਨ ਕਰਨਾ ਬਹੁਤ ਮੁਸ਼ਕਲ ਹੈ।