ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ ‘ਤੇ ਸ਼ਬਦੀ ਹਮਲੇ ਕੀਤੇ ਹਨ। ਚੰਡੀਗੜ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ‘ਚ ਸੂਬਾ ਸਰਕਾਰ ਬਿਲਕੁਲ ਅਸਫ਼ਲ ਰਹੀ ਹੈ ਅਤੇ ਕਾਂਗਰਸ ਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਪਣੀ ਹੀ ਸਰਕਾਰ ਖਿਲਾਫ ਆਵਾਜ਼ ਬੁਲੰਦ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਜਾ ਕੇ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਗੁੱਟਕਾ ਸਾਹਿਬ ਦੀ ਸਹੂੰ ਖਾਕੇ ਪੂਰੀ ਨਾ ਕਰਨਾ ਵੀ ਗੁਨਾਹ ਹੈ।
ਖਹਿਰਾ ਨੇ ਕਿਹਾ ਕਿ ਸੂਬੇ ‘ਚ ਕਈਂ ਤਰਾਂ ਦਾ ਮਾਫੀਆ ਸਰਗਰਮ ਹੈ ਪਰ ਸਰਕਾਰ ਇਹਨਾਂ ਖਿਲਾਫ ਕੁਝ ਨਹੀਂ ਕਰ ਰਹੀ ਸੁਖਬੀਰ ਬਾਦਲ ਨੂੰ ਟਰਾਂਸਪੋਰਟ ਮਾਫੀਆ ਦਾ ਮੋਹਰੀ ਕਹਿੰਦੇ ਹੋਏ ਖਹਿਰਾ ਨੇ ਕਿਹਾ ਕਿ ਸਰਕਾਰ ਬਦਲਣ ਦੇ ਬਾਵਜੂਦ ਬਾਦਲਾਂ ਦੀਆਂ ਨਾਜਾਇਜ਼ ਬੱਸਾਂ ਬੇਰੋਕਟੋਕ ਚੱਲ ਰਹੀਆਂ ਹਨ ਜਿਸ ਤੋਂ ਸਾਫ ਹੈ ਕਿ ਕੈਪਟਨ ਅਤੇ ਬਾਦਲ ਮਿਲੇ ਹੋਏ ਹਨ।
ਖਹਿਰਾ ਨੇ ਕਿਹਾ ਕਿ ਅਸੀਂ ਹੋਰਨਾਂ ਪਾਰਟੀਆਂ ਦੀ ਤਰਾਂ ਝੂਠੇ ਵਾਅਦੇ ਨਹੀਂ ਕਰਾਂਗੇ ਅਤੇ ਜਨਤਾ ਪ੍ਰਤੀ ਜਵਾਬ ਦੇਅ ਹੋਵਾਂਗੇ ਉਹਨਾਂ ਸਾਬਕਾ ਅਤੇ ਮੌਜੂਦਾ ਸਰਕਾਰ ‘ਤੇ ਵਾਅਦਾ ਖਿਲਾਫੀ ਦੇ ਦੋਸ਼ ਲਗਾਏ।
ਪੜ੍ਹੇ ਲਿਖੇ ਅਤੇ ਸੰਜੀਦਾ ਲੋਕ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਤਾਂ ਹੀ ਸੂਬੇ ਦਾ ਸੁਧਾਰ ਸੰਭਵ ਹੋਵੇਗਾ ਇਨਕਮ ਟੈਕਸ ਵਿਭਾਗ ਦੇ ਸਾਬਕਾ ਅਧਿਕਾਰੀ ਡਾਕਟਰ ਜਗਤਾਰ ਸਿੰਘ ਅਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਪ੍ਰੌਫੈਸਰ ਕ੍ਰਿਸ਼ਨ ਚੰਦਰ ਆਹੂਜਾ ਦੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਖਹਿਰਾ ਨੇ ਕਿਹਾ ਕਿ ਇਹਨਾਂ ਦਾ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਖਹਿਰਾ ਵਲੋਂ ਸਾਬਕਾ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਡਾ. ਜਗਤਾਰ ਸਿੰਘ ਅਤੇ ਰਾਸ਼ਟਰੀ ਜਨਤਾ ਦਲ ਦੇ ਨੈਸ਼ਨਲ ਐਗਜ਼ੀਕਿਊਟਿਵ ਮੈਂਬਰ ਪ੍ਰੋਫੈਸਰ ਕ੍ਰਿਸ਼ਨ ਚੰਦਰ ਆਹੂਜਾ ਨੂੰ ਹਾਰ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।