Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ‘ਤੇ ਦੁੱਖ ਦਾ ਪ੍ਰਗਟਾਵਾ, ਪਾਇਲਟ ਦੀ ਦੁਖਦਾਇਕ ਮੌਤ ‘ਤੇ ਡੂੰਘਾ ਅਫਸੋਸ ਜ਼ਾਹਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ਵਿੱਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਇਕ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ਹੋ ਗਈ ਜਦਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਐਨ.ਸੀ.ਸੀ. ਕੈਡਿਟ ਵਿਪਿਨ ਕੁਮਾਰ ਯਾਦਵ ਜ਼ਖਮੀ ਹੋ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਵਿੱਚ ਗਰੁੱਪ ਕੈਪਟਨ ਜੀ.ਐਸ. ਚੀਮਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਚੰਡੀਗੜ• ਦੇ ਕਮਾਂਡ ਹਸਪਤਾਲ ਵਿੱਚ ਜੇਰੇ ਇਲਾਜ ਸ੍ਰੀ ਯਾਦਵ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ। ਗਰੁੱਪ ਕਮਾਂਡਰ ਚੀਮਾ ਏਅਰ ਫੋਰਸ ਸਟੇਸ਼ਨ ਵਿਖੇ ਐਨ.ਸੀ.ਸੀ. ਥਰਡ ਏਅਰ ਸੁਕੈਅਡਰਨ ਦੇ ਕੈਡਿਟਾਂ ਨੂੰ ਸਿਖਲਾਈ ਦਿੰਦੇ ਸਨ।

Check Also

ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਦਿੱਤੇ, ਪਾਸਪੋਰਟ ਜ਼ਬਤ ਕੀਤੇ ਜਾਣ

 ਚੰਡੀਗੜ੍ਹ : ਸੂਬੇ ਵਿੱਚ ਕੋਵਿਡ-19 ਸੰਕਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Leave a Reply

Your email address will not be published. Required fields are marked *