ਕੈਪਟਨ ਦੀ ਕਰਜ਼ਾ ਮਾਫੀ ਯੋਜਨਾਂ ਨੂੰ ਹੋਰ ਸੂਬਿਆਂ ਨੇ ਵੀ ਕੀਤਾ ਲਾਗੂ, ਹੁਣ ਖੇਤ ਮਜ਼ਦੂਰਾਂ ਦੇ ਵੀ ਕਰਜ਼ੇ ਹੋਣਗੇ ਮਾਫ

Prabhjot Kaur
2 Min Read

ਪਿਛਲੇ ਦਿਨੀਂ ਹੋਰਨਾ ਸੂਬਿਆਂ ਵਿੱਚ ਹੋਈਆਂ ਚੋਣਾਂ ਦੌਰਾਨ ਬਣੀਆਂ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਉਹ ਵੀ ਆਪਣੇ ਆਪਣੇ ਸੂਬਿਆਂ ਵਿੱਚ ਦਰਮਿਆਨੇ ਅਤੇ ਛੋਟੇ ਕਿਸਾਨਾਂ ਜਿਨ੍ਹਾਂ ਉੱਪਰ ਕਰਜਿਆਂ ਦਾ ਭਾਰ ਹੈ, ਨੂੰ ਉਸ ਤੋਂ ਮੁਕਤ ਕਰ ਦੇਣਗੇ। ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਆਪਣੇ ਆਪਣੇ ਸੂਬਿਆਂ ਵਿੱਚ ਕਿਸਾਨਾਂ ਦਾ ਕਰਜਾ ਮਾਫ ਕਰ ਦੇਣ ਦਾ ਫੈਂਸਲਾ ਲਿਆ ਹੈ।

ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਉਮੀਦਵਾਰਾਂ ਦੀ ਹੋਈ ਹੂਝਾਫੇਰ ਜਿੱਤ ਤੋਂ ਪਤਾ ਲੱਗਦਾ ਹੈ ਕਿ ਕਿਸਾਨ ਕਾਂਗਰਸ ਪਾਰਟੀ ਦੁਆਰਾ ਚਲਾਈ ਗਈ ਕਿਸਾਨਾਂ ਦੇ ਕਰਜੇ ਮਾਫ ਕਰਨ ਵਾਲੀ ਯੋਜਨਾ ਤੋਂ ਬਹੁਤ ਖੁਸ਼ ਦਿਖਾਈ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਉੱਪਰ ਮਿਲਣ ਵਾਲੀ ਸਬਸਿਡੀ ਵੀ ਬਰਕਰਾਰ ਰਹੇਗੀ।

ਇਸ ਮੌਕੇ ਤੇ ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਕਿਸਾਨ ਉਨ੍ਹਾਂ ਦੁਆਰਾ ਚਲਾਈ ਗਈ ਯੋਜਨਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਕਿਸਾਨਾ ਲਈ ਫਾਇਦੇਮੰਦ ਸਕੀਮਾਂ ਜਾਰੀ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਵਿੱਚ ਵੀ (ਜਿੱਥੇ ਕਾਂਗਰਸ ਪਾਰਟੀ ਦੀ ਸਰਕਾਰ ਹੈ) ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦੀਆਂ ਸਕੀਮਾਂ ਤੁਰੰਤ ਜਾਰੀ ਕਰ ਦਿੱਤੀਆਂ ਹਨ। ਇਸ ਮੌਕੇ ਤੇ ਉਨ੍ਹਾਂ ਬੋਲਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਹ ਵਾਅਦਾ ਕੀਤਾ ਹੋਇਆ ਹੈ ਕਿ ਜੇਕਰ ਕੇਂਦਰ ਵਿੱਚ ਵੀ ਕਾਂਗਰਸ ਦੀ ਸੱਤਾ ਆਉਂਦੀ ਹੈ ਤਾਂ ਪੂਰੇ ਦੇਸ਼ ਲਈ ਅਜਿਹੀਆਂ ਕਰਜ਼ਾ ਮਾਫੀ ਵਰਗੀਆਂ ਹੋਰ ਬਹੁਤ ਸਾਰੀਆਂ ਸਕੀਮਾਂ ਚਲਾਉਣ ਦਾ ਐਲਾਨ ਕਰਨਗੇ।

ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਕਾਗਰਸ ਦੀ ਸਰਕਾਰ ਦੇ ਸਤਾ ਵਿੱਚ ਆਉਣ ਸਮੇਂ ਪੰਜਾਬ ਨੂੰ ਭਾਜਪਾ ਸਰਕਾਰ ਨੇ 1.95 ਲੱਖ ਕਰੋੜ ਦੇ ਭਾਰੀ ਕਰਜ਼ੇ ਹੇਠ ਦਿੱਤਾ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਦਿਆਂ ਕਿਸਾਨਾਂ ਦਾ ਬਹੁਤ ਸਾਰਾ ਕਰਜ਼ਾ ਮਾਫ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੇਦ ਹੈ ਕਿ ਉਹ ਵਿੱਤੀ ਸੰਕਟ ਹੋਣ ਕਾਰਨ ਉਹ 100ਫੀਸਦੀ ਕਿਸਾਨਾਂ ਦੇ ਕਰਜ਼ੇ ਮਾਫ ਨਹੀਂ ਕਰ ਸਕੇ ਉਨ੍ਹਾਂ ਨੇ ਵਿਸਾਵਸ ਦਵਾਇਆ ਕਿ ਜਿਵੇਂ ਹੀ ਹਲਾਤ ਸੁਧਰਦੇ ਹਨ ਤਾਂ ਉਹ ਕਿਸਾਨਾਂ ਦੇ 100ਫੀਸਦੀ ਕਰਜ਼ੇ ਮਾਫ ਕਰ ਦੇਣਗੇ।

- Advertisement -

Share this Article
Leave a comment