ਹਰਿਆਣਾ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। । ਜਿਸ ਤੋਂ ਬਾਅਦ ਸਿਆਸੀ ਟਿੱਪਣੀਆਂ ਆਉਣੀਆਂ ਵੀ ਸ਼ੁਰੂ ਹੋ ਗਈਆਂ ਹਨ। ਪੰਜਾਬ, ਹਰਿਆਣਾ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਦੀ ਕਹਾਣੀ ਤਾਂ ਉਸੇ ਦਿਨ ਲਿਖ ਦਿੱਤੀ ਗਈ ਸੀ, ਜਿਸ ਦਿਨ ਨਵਜੋਤ ਸਿੱਧੂ ਦਾ ਕਾਂਗਰਸ ‘ਚ ਪ੍ਰਵੇਸ਼ ਹੋਇਆ ਸੀ।’
कैप्टन अमरिंदर सिंह ने पंजाब के मुख्यमंत्री पद से त्यागपत्र दिया है इसकी पटकथा तो उसी दिन लिख दी गयी थी जिस दिन नवजोत सिंह सिधु का कांग्रेस में प्रवेश हुआ था क्योंकि जहां-जहां पांव पड़े ‘संतन’ के तहां-तहां बंटाधार ।
— ANIL VIJ MINISTER HARYANA (@anilvijminister) September 18, 2021
ਦਸ ਦਈਏ ਕਿ ਸਾਰੇ ਫ਼ੈਸਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਜਾ ਰਹੇ ਸਨ, ਉੱਥੇ ਹੀ ਦੂਜੇ ਪਾਸੇ ਵਿਧਾਇਕਾਂ ਦੀ ਬਗਾਵਤ ਵੀ ਨਵੇਂ ਲੇਵਲ ‘ਤੇ ਪਹੁੰਚ ਗਈ ਸੀ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ‘ਚ ਵਧਦੇ ਦਬਾਅ ਦਰਮਿਆਨ ਕੈਪਟਨ ਨੇ ਅਸਤੀਫ਼ਾ ਦੇ ਦਿੱਤਾ।