Home / ਸਿਆਸਤ / ਕੈਪਟਨ ਨੇ ਟਵੀਟ ਕਰ ਫਤਹਿਵੀਰ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ..

ਕੈਪਟਨ ਨੇ ਟਵੀਟ ਕਰ ਫਤਹਿਵੀਰ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ..

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਿਹਵੀਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲੱਗਿਆ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ।

ਇਸ ਦੇ ਨਾਲ ਹੀ ਕੈਪਟਨ ਨੇ ਬੀਤੇ ਦਿਨੀਂ ਟਵੀਟ ‘ਚ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਸੂਬੇ ‘ਚ ਖੁੱਲ੍ਹੇ ਬੋਰਵੈੱਲਾਂ ਬਾਰੇ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਭਵਿੱਖ ‘ਚ ਵਾਪਰਨ ਤੋਂ ਰੋਕਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦਾ ਦੋ ਸਾਲਾ ਮਾਸੂਮ ਫਤਹਿਵੀਰ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ ‘ਚ ਡਿੱਗ ਪਿਆ ਸੀ। ਉਸ ਨੂੰ ਅੱਜ ਸਵੇਰੇ 5.12 ਵਜੇ ਰੱਸੀਆਂ ਅਤੇ ਕੁੰਢੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ, ਜਿਸ ਰਾਹੀਂ ਉਹ ਬੋਰ ‘ਚ ਡਿੱਗਿਆ ਸੀ। ਫਿਰ ਉਸ ਨੂੰ ਪੀ. ਜੀ. ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Check Also

ਆਹ ਅਮਨ ਅਰੋੜਾ ਅਵਾਰਾ ਜਾਨਵਰਾਂ ‘ਤੇ ਕਰ ਆਇਆ ਪੀ. ਐੱਚ.ਡੀ ? ਕਹਿੰਦਾ ਅੱਖਾਂ ਤੋਂ ਲਾਹੋ ਧਰਮ ਦੀ ਪੱਟੀ, ਇਨ੍ਹਾਂ ਗਊਆਂ ਨੂੰ ਭੇਜੋ  ਬੁੱਚੜਖਾਨੇ  !..

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ …

Leave a Reply

Your email address will not be published. Required fields are marked *