ਕੈਪਟਨ ਨੇ ਵਿਦੇਸ਼ੀ ਮੰਤਰੀ ਨੂੰ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਏਅਰਲਿਫਟ ਕਰਨ ਦੀ ਕੀਤੀ ਮੰਗ

TeamGlobalPunjab
1 Min Read

ਚੰਡੀਗੜ੍ਹ: ਅਫ਼ਗਾਨਿਸਤਾਨ ਦੇ ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ ਹੋਣ ਤੋਂ ਬਾਅਦ, ਉੱਥੇ ਵਸਦੇ ਸਿੱਖਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ।

ਇਸ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਮੰਗ ਕੀਤੀ ਕਿ ਅਫ਼ਗਾਨਿਸਾਨ ‘ਚ ਵੱਡੀ ਗਿਣਤੀ ਸਿੱਖ ਰਹਿੰਦੇ ਸਨ ਜੋ ਅੱਤਵਾਦ ਦਾ ਸ਼ਿਕਾਰ ਹੋ ਰਹੇ ਨੇ, ਜਿਹੜੇ ਪਰਿਵਾਰ ਭਾਰਤ ਪਰਤਣਾ ਚਾਹੁੰਦੇ ਹਨ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਦੱਸ ਦਈਏ ਕਿ ਅਫਗਾਨਿਸਤਾਨ ਵਿੱਚ ਮੰਗਲਵਾਰ ਨੂੰ ਅਰਦਾਸ ਲਈ ਗੁਰਦੁਆਰਾ ਸਾਹਿਬ ਵਿਚ ਲਗਭਗ 100 ਸਿੱਖ ਇਕੱਠੇ ਹੋਏ ਸਨ। ਉਸੇ ਵੇਲੇ 4 ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਜਿਸ ਵਿੱਚ 25 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਉਥੇ ਹੀ 8 ਲੋਕ ਜਖ਼ਮੀ ਹੋ ਗਏ ਸਨ। 6 ਘੰਟੇ ਦੇ ਮੁਕਾਬਲੇ ਤੋਂ ਬਾਅਦ ਅਫਗਾਨੀ ਫੌਜ ਨੇ ਚਾਰਾਂ ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ। ਇਹਨਾਂ ‘ਚੋੰ ਇੱਕ ਵਿਅਕਤੀ ਭਾਰਤੀ ਦੱਸਿਆ ਜਾ ਰਿਹਾ ਹੈ।

Share this Article
Leave a comment