ਕੈਪਟਨ ਨੇ 24 ਘੰਟਿਆ ਦੇ ਅੰਦਰ ਖੁੱਲ੍ਹੇ ਬੋਲਵੈੱਲਾਂ ਸੰਬੰਧੀ ਡਿਪਟੀ ਕਮਿਸ਼ਨਰਾਂ ਤੋਂ ਮੰਗੀ ਰਿਪੋਰਟ

TeamGlobalPunjab
1 Min Read

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹੁਕਮ ਜਾਰੀ ਕਰ  24 ਘੰਟਿਆ ਦੇ ਅੰਦਰ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਹੈ ਕਿ ਕਿਤੇ ਵੀ ਜੇ ਕੋਈ ਖੁੱਲ੍ਹੇ ਬੋਰਵੈਲ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਇਸ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 0172-2740397 ਵੀ ਜਾਰੀ ਕੀਤਾ ਗਿਆ ਹੈ ।

- Advertisement -

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਫ਼ਤਹਿਵੀਰ ਮਾਮਲਾ ਸਬੰਧੀ ਟਵੀਟ ਕੀਤਾ ਸੀ ਕਿ ਉਹ ਐਨਡੀਆਰਐਫ, ਸਥਾਨਕ ਪ੍ਰਸ਼ਾਸਨ ਤੇ ਬਾਹਰਲੇ ਮਾਹਰਾਂ ਵੱਲੋਂ ਲਗਾਤਾਰ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਵਿਜੇਇੰਦਰ ਸਿੰਗਲਾ ਤੇ ਡਿਪਟੀ ਕਮਿਸ਼ਨਰ ਵੀ ਬਚਾਅ ਕਾਰਜ ‘ਤੇ ਨਜ਼ਰ ਰੱਖ ਰਹੇ ਹਨ। ਉਹ ਫ਼ਤਹਿਵੀਰ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਬੱਚੇ ਦੀ ਭਲਾਈ ਲਈ ਦੁਆ ਕਰਦੇ ਹਨ।

ਦੱਸ ਦੇਈਏ ਪੰਜ ਦਿਨਾਂ ‘ਚ ਪਿੰਡ ਭਗਵਾਨਪੁਰਾ ਦੇ 3 ਸਾਲਾ ਮਾਸੂਮ ਬੱਚੇ ਨੂੰ ਸਵਾ ਸੌ ਫੁੱਟ ਡੂੰਘੇ ਬੋਰਵੈੱਲ ਵਿੱਚੋਂ ਬਾਹਰ ਕੱਢਣ ‘ਚ ਨਾਕਾਮ ਰਹੀ NDRF ਟੀਮ ਤੋਂ ਬਾਅਦ ਹੁਣ ਫੌਜ ਨੇ ਮੋਰਚਾ ਸਾਂਭ ਲਿਆ ਹੈ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ 4 ਦਿਨਾਂ ਬਾਅਦ ਇੱਕ ਤੋਂ ਬਾਅਦ ਇੱਕ ਟਵੀਟ ਕਰ ਕੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ।

- Advertisement -
Share this Article
Leave a comment