ਕੈਪਟਨ ਸਾਹਿਬ ਸਾਡੀ ਨਹੀਂ ਤਾਂ ਆਪਣੇ ਵਿਧਾਇਕਾਂ ਦੀ ਹੀ ਸੁਣ ਲਓ : ਭਗਵੰਤ ਮਾਨ

ਚੰਡੀਗੜ੍ਹ : ਹਲਕਾ ਜੀਰਾ ਦੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਵਲੋਂ ਮਨਪ੍ਰੀਤ ਸਿੰਘ ਬਾਦਲ ਦੀ ਹਾਜਰੀ ‘ਚ ਆਪਣੀ ਹੀ ਸਰਕਾਰ ਤੇ ਪੁਲਿਸ ਨੂੰ ਨਸ਼ਿਆਂ ਦੇ ਮੁੱਦੇ ਤੇ ਦੱਬ ਕੇ ਭੰਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੁਣ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਏ ਹਨ । ਇਸ ਸਬੰਧ ‘ਚ ਆਮ ਆਦਮੀ ਪਾਰਟੀ ਆਗੂ ਤੇ ਸਾਬਕਾ ਹਾਸ ਕਲਾਕਾਰ ਭਗਵੰਤ ਮਾਨ ਨੇ ਸਿਆਸੀ ਚੁੰਢੀ ਵੱਢਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਦੇ ਮੁੱਦੇ ‘ਤੇ ਬੇਸ਼ੱਕ ਵਿਰੋਧੀ ਧਿਰ ਹੋਣ ਕਰਕੇ ਸਾਡੀ ਗੱਲ ਨਾ ਮੰਨਣ ਪਰ ਉਨ੍ਹਾਂ ਨੂੰ ਆਪਣੇ ਵਿਧਾਇਕਾਂ ਦੀ ਗੱਲ ਤਾਂ ਜ਼ਰੂਰ ਮੰਨਣੀ ਚਾਹੀਦੀ ਹੈ। ਮਾਨ ਇੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਇੱਥੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਬੇਰੋਜ਼ਗਾਰੀ ਦੀ ਮਾਰ ਝੱਲਦਿਆਂ ਨਸ਼ਾ ਤਸਕਰਾਂ ਦੇ ਜਾਲ ‘ਚ ਲਗਾਤਾਰ ਫਸਦੇ ਜਾ ਰਹੇ ਨੇ ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਪੰਜਾਬ ਦੇ ਇਹ ਨੌਜਵਾਨ ਕੈਪਟਨ ਸਰਕਾਰ ਦੀ ਪੋਲ ਖੋਲ੍ਹ ਰਹੇ ਹਨ ਪਰ ਇਹ ਸਰਕਾਰ ਵੀ ਪਿਛਲੀ ਬਾਦਲਾਂ ਦੀ ਸਰਕਾਰ ਵਾਂਗੂੰ ਨਸ਼ਾ ਨੂੰ ਸ਼ਹਿ ਦੇ ਰਹੀ ਹੈ ।

Check Also

ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਤੇ ਸਾਫ਼ ਸਫ਼ਾਈ ਦੀ ਸਹੂਲਤ ਦੇਣ ਲਈ ਵਚਨਬੱਧ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਾਫ਼ …

Leave a Reply

Your email address will not be published.