ਅੰਮ੍ਰਿਤਸਰ: ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਾਰੇ ਲੋਕ ਮੇਰੀ ਪਰਿਵਾਰ ਦੀ ਤਰ੍ਹਾਂ ਹਨ ਅਤੇ ਇਨ੍ਹਾਂ ਵੱਲੋਂ ਹਰ ਵਾਰ ਮੈਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਇਆ ਹੈ ਅਤੇ ਮੇਰਾ ਵੀ ਫ਼ਰਜ ਬਣਦਾ ਹੈ ਕਿ ਮੈਂ ਇਨ੍ਹਾਂ ਦੇ ਕੰਮ ਆ ਸਕਾਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 55 ਅਧੀਨ ਪੈਂਦੇ ਇਲਾਕੇ ਜਵਾਲਾ ਐਸਟੇਟ ਵਿਖੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 20-20 ਹਜ਼ਾਰ ਦੀ ਰਾਸ਼ੀ ਦੇ 2.60 ਲੱਖ ਰੁਪਏ ਦੇ ਚੈਕ ਦੇਣ ਉਪਰੰਤ ਕੀਤਾ।
ਸੋਨੀ ਨੇ ਕਿਹਾ ਕਿ ਕੁਦਰਤੀ ਆਫਤਾਂ, ਬਿਮਾਰੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਕੁਝ ਪਰਿਵਾਰਾਂ ਦੀ ਆਰਥਿਕ ਸਥਿਤੀ ਕਾਫੀ ਕਮਜੋਰ ਹੋ ਗਈ ਸੀ ਦੀ ਆਰਥਿਕ ਮਦਦ ਲਈ ਇਨ੍ਹਾਂ ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਜਾ ਰਹੀ ਹੈ। ਸੋਨੀ ਨੇ ਕਿਹਾ ਕਿ ਕਰੋਨਾ ਮਹਾਾਂਮਰੀ ਦੌਰਾਨ ਕਾਫੀ ਲੋਕਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਇਨ੍ਹਾਂ ਪਰਿਵਾਰਾਂ ਦੀ ਮਦਦ ਕਰੀਏ। ਇਸ ਮੌਕੇ ਸੋਨੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਭੀੜ ਭੜੱਕੇ ਵਾਲੀਆਂ ਥਾਂਵਾਂਤੋਂ ਜਾਣ ਤੋਂ ਗੁਰੇਜ ਕਰਨ। ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਭਿਆਨਕ ਰੂਪ ਵਿੱਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਲੋਕਾਂਨੂੰ ਵੀ ਚਾਹੀਦਾ ਹੈ ਕਿ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।
ਸੋਨੀ ਨੇ ਕਿਹਾ ਕਿ ਕਰੋਨਾ ਵੈਕਸੀਨ ਸਬੰਧੀ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਦੇ ਸਬੰਧ ਵਿੱਚ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ 45 ਸਾਲ ਤੋਂ ਵਧੇਰੇ ਉਮਰ ਵਾਲੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਇਸ ਮਹਾਂਮਾਰੀ ਦੇ ਪ੍ਰਭਾਵਾਂ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਸਾਰੇ ਸਰਕਾਰੀ ਹਸਪਤਾਲ ਾਵਿੱਚ ਮੁਫਤ ਲਗਾਈ ਜਾ ਰਹੀ ਹੈ।
ਸੋਨੀ ਨੇ ਵਿਕਾਸ ਕਾਰਜਾਂ ਦੀ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ 85 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਰਹਿੰਦੇ ਕਾਰਜ ਵੀ ਜਲਦੀ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਹਰ ਹੀਲੇ ਪੂਰੇ ਕੀਤੇ ਜਾਣਗੇ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਕੌਂਸਲਰ ਸਰਿੰਦਰ ਛਿੰਦਾ ਨੇ ਦੱਸਿਆ ਕਿ ਵਾਰਡ ਨੰ: 55 ਅਧੀਨ ਸਾਰੀਆਂ ਪਾਰਕਾਂ ਦਾ ਨਵੀਨੀਕਰਨ ਅਤੇ ਐਲ:ਈ:ਡੀ ਲਾਈਟਾਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁਝ ਪਰਿਵਾਰ ਆਰਥਿਕ ਸਹਾਇਤਾ ਪੱਖੋਂ ਰਹਿ ਗਏ ਹਨ ਦੀ ਵੀ ਛੇਤੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਪਰਿਵਾਰ ਆਰਥਿਕ ਸਹਾਇਤਾ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ।