ਕੋਰੋਨਾਵਾਇਰਸ : ਅਮਰੀਕਾ ਨੇ ਕੀਤਾ ਨੈਸ਼ਨਲ ਐਮਰਜੈਂਸੀ ਦਾ ਐਲਾਨ, ਮਰੀਜ਼ਾਂ ਦੇ ਇਲਾਜ ਲਈ ਰਾਹਤ ਪੈਕਜ਼ ਬਿਲ ਪਾਸ

TeamGlobalPunjab
2 Min Read

ਵਾਸ਼ਿੰਗਟਨ : ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਵੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਸ਼ੁੱਕਰਵਾਰ ਦੇਸ਼ ਵਿਚ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਬਿਲ ਕਲਿੰਟਨ ਨੇ ਸਾਲ 2000 ਵਿੱਚ ਵੈਸਟ ਨੀਲ ਵਾਇਰਸ (West Nile Virus) ਨਾਲ ਨਿਪਟਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਸੀ।

ਇਸ ਐਮਰਜੈਂਸੀ ਤੋਂ ਬਾਅਦ ਹੁਣ ਟਰੰਪ ਸਰਕਾਰ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਸਰਕਾਰੀ ਖ਼ਜਾਨੇ ਵਿਚੋਂ 50 ਅਰਬ ਡਾਲਰ ਦੀ ਮਦਦ ਮਿਲੇਗੀ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਇਸ ਰਾਸ਼ੀ ਦਾ ਇਸਤੇਮਾਲ ਕੋਰੋਨਾ ਵਾਇਰਸ ਦੇ ਸੰਕਰਮਣ ‘ਤੇ ਕਾਬੂ ਪਾਉਣ ਲਈ ਕੀਤਾ ਜਾਵੇਗਾ।

ਦੱਸ ਦਈਏ ਕਿ ਅਮਰੀਕਾ ਦੇ 30 ਤੋਂ ਵੱਧ ਰਾਜ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ। ਹੁਣ ਤੱਕ ਅਮਰੀਕਾ ‘ਚ ਕੋਰੋਨਾ ਵਾਇਰਸ ਨਾਲ 41 ਲੋਕਾਂ ਦੀ ਮੌਤ ਹੋ ਗਈ ਹੈ ਤੇ 1900 ਤੋਂ ਜ਼ਿਆਦਾ ਲੋਕ ਵਾਇਰਸ ਨਾਲ ਸੰਕਰਮਿਤ ਹਨ। ਅਮਰੀਕੀ ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਬਜ਼ੁਰਗਾਂ ਦੇ ਲਈ ਕੋਰੋਨਾ ਵਾਇਰਸ ਇੱਕ ਗੰਭੀਰ ਖ਼ਤਰਾ ਹੈ।

ਉਧਰ ਦੂਜੇ ਪਾਸੇ ਕੋਰੋਨਾ ਵਾਇਰਸ (COVID-19) ਨਾਲ ਨਿਪਟਣ ਲਈ ਅਮਰੀਕੀ ਪ੍ਰਤੀਨਿਧੀ ਸਭਾ ਨੇ ਅੱਜ ਕੋਰੋਨਾ ਰਾਹਤ ਪੈਕੇਜ਼ ਬਿਲ ਪਾਸ ਕਰ ਦਿੱਤਾ ਹੈ। ਇਸ ਬਿਲ ਦੇ ਤਹਿਤ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦਾ ਟੈਸਟ ਤੇ  ਇਲਾਜ਼ ਮੁਫਤ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਬਣਦੀ ਛੁੱਟੀ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਆਰਥਿਕ ਨੁਕਸਾਨ ਨੂੰ ਸੀਮਤ ਕਰਨ ਲਈ ਅਮਰੀਕਾ ਦੇ ਸਾਰੇ ਸਕੂਲ, ਖੇਡ ਪ੍ਰੋਗਰਾਮਾਂ ਅਤੇ ਦਫਤਰਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਕ ਟਵੀਟ ਕਰਕੇ ਸੰਸਦ ਦੇ ਸਾਰੇ ਮੈਂਬਰਾਂ ਨੂੰ ਇਸ ਬਿਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ  ਸੀ ਜਿਸ ਤੋਂ ਬਾਅਦ ਸੰਸਦ ‘ਚ ਇਸ ਬਿਲ ਨੂੰ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। 

Share this Article
Leave a comment