ਈਰਾਨ : ਈਰਾਨ ਚੀਨ ਤੋਂ ਬਾਅਦ ਕੋਰੋਨਾ ਵਾਇਰਸ ਕਾਰਨ ਵਧੇਰੇ ਪ੍ਰਭਾਵਿਤ ਦੇਸ਼ ਬਣ ਗਿਆ ਹੈ। ਰਿਪੋਰਟਾਂ ਮੁਤਾਬਿਕ ਅੱਜ ਈਰਾਨ ਅੰਦਰ ਇਸ ਕਾਰਨ 75 ਮੌਤਾਂ ਹੋ ਗਈਆਂ ਹਨ। ਜੇਕਰ ਗਲ ਕੁਲ ਮੌਤਾਂ ਦੀ ਕਰੀਏ ਤਾਂ ਹੁਣ ਤੱਕ ਇਥੇ 429 ਲੋਕਾਂ ਦੀ ਮੌਤ ਹੋ ਗਈ ਹੈ।
ਦਸ ਦੇਈਏ ਕਿ ਕੋਰੋਨਾ ਵਾਇਰਸ ਨੂੰ WHO ਵੱਲੋਂ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ। ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਕਿਸੇ ਬਿਮਾਰੀ ਨੂੰ ਮਹਾਂਮਾਰੀ ਉਸ ਸਮੇਂ ਘੋਸ਼ਿਤ ਕੀਤਾ ਜਾਂਦਾ ਹੈ ਜਦੋਂ ਕੋਈ ਬਿਮਾਰੀ ਇੱਕ ਤੋਂ ਵਧੇਰੇ ਦੇਸ਼ਾਂ ‘ਚ ਫੈਲ ਜਾਂਦੀ ਹੈ।