ਕੋਲਾਬਾ : ਦੇਸ਼ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਦੇ ਚੱਲਦਿਆਂ ਮੁੰਬਈ ਦੇ ਕੋਲਾਬਾ ਦੇ ਸਸੂਨ ਡੌਕ ‘ਚ ਭਿਆਨਕ ਅੱਗ ਲੱਗਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਵੱਲੋਂ ਅੱਗ ਬੁਝਾਉ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਵਿੱਚ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਕਾਲਾ ਚੌਕੀ ਖੇਤਰ ਦੇ ਅਭਿਯੁਦਿਆ (Abhyudaya ) ਨਗਰ ‘ਚ ਮਿਲਨ ਇੰਡਸਟਰੀਅਲ ਅਸਟੇਟ ‘ਚ ਅੱਗ ਲੱਗੀ ਸੀ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਕਾਫੀ ਕੋਸ਼ਿਸ਼ਾਂ ਦੇ ਬਾਅਦ ਅੱਗ ‘ਤੇ ਕਾਬੂ ਪਾ ਲਿਆ ਸੀ।