ਖਹਿਰਾ ਤੇ ਉਨ੍ਹਾਂ ਦੇ ਸਾਥੀਆਂ ਦੀ ਮਦਦ ਕਰਨੀ ਹੈ ਜਾਂ ਨਹੀਂ, ਇਸ ਬਾਰੇ ਅਜੇ ਸੋਚਾਂਗੇ : ਕੰਵਰ ਸੰਧੂ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਕੰਵਰ ਸੰਧੂ ਨੇ ਕਿਹਾ ਹੈ, ਕਿ ਉਹ ਆਪ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੂੰ ਅੱਜ ਵੀ ਆਪਣਾ ਨੇਤਾ ਮੰਨਦੇ ਹਨ, ਉਨ੍ਹਾਂ ਦਾ ਹੁਕਮ ਵੀ ਸਿਰਮੱਥੇ ਹੈ, ਪਰ ਸੱਚਾਈ ਇਹ ਹੈ ਕਿ ਉਹ ਹਾਲ ਦੀ ਘੜੀ ਕੇਜਰੀਵਾਲ ਦੀਆਂ ਕੁਝ ਨੀਤੀਆਂ ਨਾਲ ਸਹਿਮਤ ਨਹੀਂ ਹਨ। ਕੰਵਰ ਸੰਧੂ ਇੱਥੇ ਆਪ ਦੇ ਬਾਗ਼ੀ ਵਿਧਾਇਕਾਂ ਪਿਰਮਲ ਸਿੰਘ ਖਾਲਸਾ, ਨਾਜਰ ਸਿੰਘ ਮਾਨਸ਼ਾਹੀਆ, ਜਗਤਾਰ ਸਿੰਘ ਹਸੋਵਾਲ ਤੇ ਜਗਦੇਵ ਸਿੰਘ ਕਮਾਲੂ ਤੋਂ ਇਲਾਵਾ ਆਰਟੀਆਈ ਵਰਕਰ ਦਿਨੇਸ਼ ਚੱਡਾ ਸਮੇਤ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

ਇੱਕ ਸਵਾਲ ਦੇ ਜਵਾਬ ਵਿੱਚ ਕੰਵਰ ਸੰਧੂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਥੀਆਂ ਨੇ ਇਹ ਪੱਕਾ ਫੈਸਲਾ ਕੀਤਾ ਹੈ ਕਿ ਮੌਜੂਦਾ ਚੋਣਾਂ ਦੌਰਾਨ ਸੂਬੇ ਅੰਦਰ ਅਕਾਲੀ ਭਾਜਪਾ ਤੇ ਕਾਂਗਰਸ ਦੇ ਕਿਸੇ ਵੀ ਉਮੀਦਵਾਰ ਦੀ ਮਦਦ ਨਹੀਂ ਕਰਨਗੇ। ਕੰਵਰ ਸੰਧੂ ਤੇ ਉਨ੍ਹਾਂ ਦੇ ਸਾਥੀਆਂ ਅਨੁਸਾਰ ਆਮ ਆਦਮੀ ਪਾਰਟੀ ਛੱਡ ਚੁਕੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ  ਤੇ ਉਨ੍ਹਾਂ ਦੇ ਸਾਥੀ ਉਮੀਦਵਾਰਾਂ ਦੀ ਮਦਦ ਕਰਨੀ ਹੈ ਜਾਂ ਨਹੀਂ ਇਸ ਬਾਰੇ ਉਹ ਅਜੇ ਸੋਚ ਵਿਚਾਰ ਕਰਨ ਪਿੱਛੋਂ ਹੀ ਫੈਸਲਾ ਲੈਣਗੇ। ਇਸ ਮੌਕੇ ਉਨ੍ਹਾਂ ਇਹ ਜਰੂਰ ਮੰਨਿਆ ਕਿ ਬੀਤੇ ਦਿਨੀਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਸੁਖਪਾਲ ਖਹਿਰਾ ਵੱਲੋਂ ਕੱਢੇ ਗਏ ਰੋਡ ਸ਼ੋਅ ਵਿੱਚ ਉਹ ਸ਼ਾਮਲ ਹੋਏ ਸਨ।

 

Share this Article
Leave a comment