ਖੰਨਾ ‘ਚ ਸ਼ਿਵ ਸੈਨਾ ਆਗੂ ‘ਤੇ ਹੋਈ ਫਾਇਰਿੰਗ

TeamGlobalPunjab
1 Min Read

ਖੰਨਾ: ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਚਾਰਕ ਕਸ਼ਮੀਰ ਗਿਰੀ ਤੇ ਅੱਜ ਸਵੇਰੇ 2 ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ। ਕਸ਼ਮੀਰ ਗਿਰੀ ਜਦੋਂ ਘਰ ਤੋਂ ਮੰਦਰ ਜਾ ਰਹੇ ਸਨ ਤਾਂ ਉਨ੍ਹਾਂ ਨੇ ਮੋਟਰਸਾਈਕਲ ‘ਤੇ ਦੋ ਸ਼ੱਕੀ ਨਕਾਬਪੋਸ਼ ਦੇਖੇ ਤੇ ਉਨ੍ਹਾਂ ਨੂੰ ਦੇਖ ਕੇ ਗਿਰੀ ਆਪਣੇ ਘਰ ਵੜ ਗਏ। ਇਸਦੇ ਨਾਲ ਹੀ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਕਿ ਉਨ੍ਹਾਂ ਦੇ ਘਰ ਦੇ ਗੇਟ ‘ਤੇ ਲੱਗੀਆਂ ਤੇ ਕਸ਼ਮੀਰ ਗਿਰੀ ਵਾਲ ਵਾਲ ਬਚ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ। ਐੱਸ.ਐੱਸ.ਪੀ.ਖੰਨਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਖ-ਵੱਖ ਐਂਗਲ ਨੂੰ ਧਿਆਨ ਵਿਚ ਰੱਖ ਕੇ ਜਾਂਚ ਕਰ ਰਹੀ ਹੈ।

Share this Article
Leave a comment