ਨਿਊਜ਼ ਡੈਸਕ: ਪੰਜਾਬੀ ਗਾਇਕ ਰੋਸ਼ਨ ਪ੍ਰਿੰਸ ਨੇ ਆਪਣੀ ਗਾਇਕੀ ਨਾਲ ਸਭ ਦੇ ਦਿਲ ਤਾਂ ਜਿੱਤੇ ਹੀ ਨੇ ਹੁਣ ਛੋਟੇ ਪ੍ਰਿੰਸ ਵੀ ਸਾਰਿਆਂ ਦੇ ਦਿਲਾਂ ‘ਤੇ ਰਾਜ ਕਰਦੇ ਨਜ਼ਰ ਆ ਰਹੇ ਹਨ। ਰੋਸ਼ਨ ਪ੍ਰਿੰਸ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਬਿਤਾਏ ਖ਼ਾਸ ਪਲਾਂ ਨੂੰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਗੌਰਿਕ ਦੀ ਵੀਡੀਓ ਸਾਂਝੀ ਕੀਤੀ ਹੈ।ਜਿਸਨੂੰ ਸਾਰੇ ਬੇਹੱਦ ਪਸੰਦ ਕਰ ਰਹੇ ਹਨ।
ਵੀਡੀਓ ‘ਚ 2 ਸਾਲ ਦਾ ਗੌਰਿਕ ਫੁੱਟਬਾਲ ਨਾਲ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ। ਗੁਰਪ੍ਰੀਤ ਘੁੱਗੀ, ਧੀਰਜ ਕੁਮਾਰ, ਰਘਵੀਰ ਬੋਲੀ ਵਰਗੇ ਕਈ ਕਲਾਕਾਰ ਕੁਮੈਂਟ ਕਰਕੇ ਗੌਰਿਕ ਨੂੰ ਆਪਣਾ ਪਿਆਰ ਦੇ ਰਹੇ ਹਨ।