ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਤੋਂ ਪਹਿਲਾਂ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ

Prabhjot Kaur
2 Min Read

ਕਟੜਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਤਿੰਨ ਦਿਨਾਂ ਲਈ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਹਨ, ਅਤੇ ਅੱਜ ਦੁਰਗਾ ਮਹਾਨੌਮੀ ਦੇ ਮੌਕੇ ਜੰਮੂ ਦੇ ਕਟੜਾ ਸਥਿਤ ਵੈਸ਼ਨੋ ਦੇਵੀ ਦੇ ਦਰਬਾਰ ‘ਚ ਨਤਮਸਤਕ ਹੋਏ। ਸ਼ਾਹ ਦੇ ਨਾਲ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਵੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਪੁੱਜੇ। ਅਮਿਤ ਸ਼ਾਹ ਨੇ ਵੈਸ਼ਨੋ ਦੇਵੀ ਸਥਿਤ ਪਵਿੱਤਰ ਗੁਫਾ ਵਿੱਚ ਆਰਤੀ ਕੀਤੀ।

ਕੇਂਦਰੀ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਸ਼ਾਹ ਦੀ ਵੈਸ਼ਨੋ ਦੇਵੀ ਮੰਦਰ ਦੀ ਇਹ ਪਹਿਲੀ ਯਾਤਰਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਸ਼ਾਹ ਜੰਮੂ ਦੇ ਰਾਜੌਰੀ ਜ਼ਿਲੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

ਗ੍ਰਹਿ ਮੰਤਰੀ ਨੇ ਆਪਣੇ ਦੌਰੇ ਦੌਰਾਨ ਗੁੱਜਰ, ਬਕਰਵਾਲ ਅਤੇ ਪਹਾੜੀ ਭਾਈਚਾਰਿਆਂ ਦੇ ਨੁਮਾਇੰਦਿਆਂ ਸਣੇ ਵੱਖ-ਵੱਖ ਵਫ਼ਦਾਂ ਨੂੰ ਮਿਲਣ ਦੀ ਯੋਜਨਾ ਬਣਾਈ ਹੈ। ਸ਼ਾਹ ਰਾਜੌਰੀ ਜ਼ਿਲੇ ਤੋਂ ਬਾਅਦ ਬੁੱਧਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਇੱਕ ਹੋਰ ਰੈਲੀ ਨੂੰ ਸੰਬੋਧਨ ਕਰਨਗੇ।

ਸੂਤਰਾਂ ਮੁਤਾਬਕ ਸ਼ਾਹ ਰਾਜੌਰੀ ਜ਼ਿਲੇ ਦੀ ਰੈਲੀ ‘ਚ ਜੰਮੂ ਡਿਵੀਜ਼ਨ ਲਈ 1900 ਕਰੋੜ ਰੁਪਏ ਦੇ 167 ਵਿਕਾਸ ਕਾਰਜਾਂ ਅਤੇ 100 ਬਿਸਤਰਿਆਂ ਵਾਲੇ ਹਸਪਤਾਲ ਅਤੇ ਜਲ ਜੀਵਨ ਮਿਸ਼ਨ ਤਹਿਤ 41 ਪੀਣ ਵਾਲੇ ਪਾਣੀ ਦੀ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment