ਚਰਨਜੀਤ ਚੰਨੀ ਅੱਜ ਸਵੇਰੇ 4 ਵਜੇ ਪਹੁੰਚੇ ਚੰਡੀਗੜ੍ਹ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ   ਸਵੇਰੇ 4 ਵਜੇ ਚੰਡੀਗੜ੍ਹ ਪਹੁੰਚੇ। ਦਸ ਦਈਏ ਕਿ ਉਨ੍ਹਾਂ ਦੇ  ਬੇਟੇ ਦਾ ਛੇਤੀ ਹੀ ਵਿਆਹ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਬੇਟੇ ਦੇ ਵਿਆਹ ਦੀ ਰਸਮ ਅੱਜ ਤੋਂ ਸ਼ੁਰੂ ਹੋਵੇਗੀ।

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਨੂੰ ਲੈ ਕੇ ਕਿਸਾਨਾਂ ਨਾਲ ਇਕਜੁਟਤਾ ਦਿਖਾਉਣ ਲਈ ਕੱਲ੍ਹ ਲਖਨਊ ਪਹੁੰਚੇ ਸਨ। ਚੰਨੀ ਨੇ ਵੀ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਵੇਗੀ।

Share this Article
Leave a comment