ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਚੀਨ ‘ਤੇ ਕੋਰੋਨਵਾਇਰਸ ਨੂੰ ਲੈ ਕੇ ਹਮਲਾ ਬੋਲਿਆ ਹੈ। ਟਰੰਪ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਰੋਨਾਵਾਇਰਸ ਚੀਨ ਵਲੋਂ ਦਿੱਤੋ ਗਿਆ “ਦੁਨੀਆ ਨੂੰ ਬਹੁਤ ਮਾੜਾ ਤੋਹਫ਼ਾ” ਹੈ। ਦਸਨਯੋਗ ਹੈ ਕਿ ਇਸ ਤੋਂ ਪਹਿਲਾਂ ਟਰੰਪ ਨੇ ਇਕ ਹੋਰ ਟਵੀਟ ਵਿਚ ਕਿਹਾ ਸੀ ਕਿ ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ 1 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰ ਨਾਲ ਮੇਰਾ ਸੋਗ ਹੈ।
All over the World the CoronaVirus, a very bad “gift” from China, marches on. Not good!
— Donald J. Trump (@realDonaldTrump) May 28, 2020
ਦੱਸ ਦੇਈਏ ਕਿ ਟਰੰਪ ਨੇ ਇਸ ਤੋਂ ਪਹਿਲਾਂ ਚੀਨ ਉੱਤੇ ਦੁਨੀਆ ਭਰ ਵਿੱਚ ਕੋਰੋਨਾਵਾਇਰਸ ਦੀ ਲਾਗ ਫੈਲਾਉਣ ਅਤੇ ਸਮੂਹਿਕ ਮੌਤਾਂ ਲਈ ਜਿੰਮੇਵਾਰ ਠਹਿਰਾਇਆ ਸੀ। ਆਪਣੇ ਤਾਜ਼ਾ ਟਵੀਟ ਵਿੱਚ, ਅਮਰੀਕੀ ਰਾਸ਼ਟਰਪਤੀ ਨੇ ਲਿਖਿਆ, “ਚੀਨ ਵਿੱਚ ਕੁਝ ਸਿਰਫਿਰੇ ਲੋਕ ਦੂਜਿਆਂ ਨੂੰ ਕੋਰੋਨਾ ਵਾਇਰਸ ਫੈਲਾਉਣ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ ਜਦੋਂਕਿ ਚੀਨ ਦੀ ਅਸਫਲਤਾ ਕਾਰਨ ਵਿਸ਼ਵ ਭਰ ਵਿੱਚ ਇੰਨੀਆਂ ਮੌਤਾਂ ਹੋਈਆਂ ਹਨ ।” ਇਹ ਚੀਨ ਦੀ ਅਯੋਗਤਾ ਤੋਂ ਇਲਾਵਾ ਕੁਝ ਵੀ ਨਹੀਂ ਹੈ.