ਚੰਡੀਗੜ੍ਹ : ਚੰਡੀਗੜ੍ਹ ਅੰਦਰ ਵਿਧਾਨ ਸਭਾ ਦਾ ਰੇੜਕਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਹਰਿਆਣਾ ਵੱਲੋਂ ਜ਼ਮੀਨ ਮੰਗੀ ਜਾ ਰਹੀ ਹੈ ਤਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ,। ਇਸੇ ਦਰਮਿਆਨ ਭਾਜਪਾ ਦੇ ਪੰਜਾਬ ਦੇ ਆਗੂ ਹਰਜੀਤ ਗਰੇਵਾਲ ਨੇ ਵੱਖਰਾ ਹੀ ਐਲਾਨ ਕਰ ਦਿੱਤਾ ਹੈ। ਗਰੇਵਾਲ ਦਾ ਕਹਿਣਾ ਹੈ ਕਿ ਚੰਡੀਗੜ੍ਹ ਦੇ ਯੂਟੀ. ਸਟੇਟਸ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਟੀ ਦਾ ਆਪਣਾ ਕਨੂੰਨ ਹੁੰਦਾ ਹੈ ਅਤੇ ਉਸ ਨੂੰ ਫਾਲੋ ਕਰਨਾ ਪੈਂਦਾ ਹੈ। ਇਸ ਲਈ ਇਸ ਸਟੇਟਸ ਨੂੰ ਹੀ ਖਤਮ ਕਰ ਦੇਣਾ ਚਾਹੀਦਾ ਹੈ।
ਹਰਜੀਤ ਗਰੇਵਾਲ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਭਾਵੇਂ ਅਕਾਲੀ ਦਲ ਹੋਵੇ ਭਾਵੇਂ ਆਮ ਆਦਮੀ ਪਾਰਟੀ ਕਿਸੇ ਵੀ ਪਾਰਟੀ ਨੇ ਇਸ ਗੱਲ ਦੀ ਮੰਗ ਨਹੀਂ ਕੀਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਯੂਟੀ ਸਟੇਟਸ ਖਤਮ ਹੋਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਇੰਦਰਵੀਰ ਨਿੱਜਰ ਦੇ ਮਸਲੇ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਦਰਅਸਲ ਨਿੱਜਰ ਵੱਲੋਂ ਕਿਸਾਨਾਂ ਨੂੰ ਮੂਰਖ ਦੱਸਿਆ ਗਿਆ ਸੀ। ਜਿਸ ‘ਤੇ ਪ੍ਰਤੀਕਿਰਿਆ ਦਿੰਦਿਆਂ ਗਰੇਵਾਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ‘ਚ ਨਿੱਜਰ ਨੂੰ 2 ਹਜ਼ਾਰ ਵੋਟ ਵੀ ਨਹੀਂ ਪਵੇਗੀ,।