ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ,CM ਕੇਜਰੀਵਾਲ ਨੇ ਕਿਹਾ ‘ਪੰਜਾਬ ਬਦਲਾਅ ਲਈ ਤਿਆਰ’

TeamGlobalPunjab
1 Min Read

ਨਵੀਂ ਦਿੱਲੀ: ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਜਨਤਾ ਬਦਲਾਅ ਚਾਹੁੰਦੀ ਹੈ।  ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ।

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਟਵੀਟ ਕਰਕੇ ਪਾਰਟੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, “ਚੰਡੀਗੜ੍ਹ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ‘ਚ ਆਉਣ ਵਾਲੇ ਬਦਲਾਅ ਦਾ ਸੰਕੇਤ ਹੈ।ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਆਪ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ। ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।”

Share this Article
Leave a comment