ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ‘ਤੇ ਭੜਕੇ ਬਿੱਟੂ, ਦੇਖੋ ਕੀ ਕਿਹਾ

TeamGlobalPunjab
2 Min Read

ਮੁਹਾਲੀ : ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਸਜ਼ਾ ਕੱਟ ਰਹੇ ਭਾਈ ਪਰਮਜੀਤ ਸਿੰਘ ਭਿਓਰਾ ਦੀ ਮਾਤਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਜਿਨ੍ਹਾਂ ਦਾ ਬੀਤੀ ਕੱਲ੍ਹ ਇੱਥੋਂ ਦੇ ਸਾਚਾ ਧਨ ਗੁਰਦੁਆਰਾ ਸਾਹਿਬ ਵਿੱਚ ਭੋਗ ਸੀ। ਇਸ ਭੋਗ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਜਿਨ੍ਹਾਂ ਨੇ ਬੋਲਦਿਆਂ ਅਜਿਹਾ ਬਿਆਨ ਦਿੱਤਾ ਕਿ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਵਜੀਤ ਸਿੰਘ ਬਿੱਟੂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਦਰਅਸਲ ਜਥੇਦਾਰ ਸਾਹਿਬ ਨੇ ਬੋਲਦਿਆਂ ਕਿਹਾ ਜਿਸ ਸਮੇਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਭਾਲ ਭਾਲ ਕੇ ਮਾਰਿਆ ਜਾ ਰਿਹਾ ਸੀ, ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਜਾ ਰਹੀ ਸੀ ਅਤੇ ਥਾਣਿਆਂ ਵਿੱਚ ਬੀਬੀਆਂ ਦੀਆਂ ਪੱਤਾਂ ਵੀ ਬੇਪੱਤ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਜਿਸ ਮੁੱਖ ਮੰਤਰੀ ਦੇ ਰਾਜ ਵਿੱਚ ਇਹ ਸਭ ਹੋ ਰਿਹਾ ਸੀ ਉਸ ਮੁੱਖ ਮੰਤਰੀ ਨੂੰ ਸੋਧਾ ਸਾਡੇ ਸੂਰਬੀਰ ਯੋਧਿਆਂ ਨੇ ਲਗਾਇਆ। ਉਨ੍ਹਾਂ ਕਿਹਾ ਕਿ ਅੱਜ ਉਸੇ ਮੁੱਖ ਮੰਤਰੀ ਦੇ ਵਾਰਸ ਸੱਤਾ ਦਾ ਸੁੱਖ ਭੋਗ ਰਹੇ ਹਨ।

ਜਥੇਦਾਰ ਅਕਾਲ ਤਖਤ ਸਾਹਿਬ ਦੇ ਇਸ ਬਿਆਨ ‘ਤੇ ਰਵਨੀਤ ਬਿੱਟੂ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇਹ ਸਾਫ ਕਰਨ ਕਿ ਇਹ ਸ਼ਬਦ ਜਥੇਦਾਰ ਅਕਾਲ ਤਖਤ ਸਾਹਿਬ ਦੇ ਹਨ ਜਾਂ ਫਿਰ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਜਥੇਦਾਰ ਵੱਲੋਂ ਸ਼ਰੇਆਮ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਕਿਸ ਨੂੰ ਵੋਟ ਪਾਉਣੀ ਹੈ ਤੇ ਕਿਸ ਨੂੰ ਨਹੀਂ ਪਾਉਂਣੀ। ਉਨ੍ਹਾਂ ਕਿਹਾ ਕਿ ਕਿਸੇ ਦੀ ਜੇਬ ‘ਚੋਂ ਨਿੱਕਲਕੇ ਇਹ ਜਥੇਦਾਰ ਬਣੇ ਹੋਏ ਹਨ।

Share this Article
Leave a comment