ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਦਿੱਗਜ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

TeamGlobalPunjab
2 Min Read

ਨਵੀਂ ਦਿੱਲੀ: ਬਾਲ ਦਿਵਸ ਭਾਰਤ ਵਿੱਚ ਹਰ ਸਾਲ 14 ਨਵੰਬਰ ਨੂੰ ਮਨਾਇਆ ਜਾਂਦਾ ਹੈ। ਭਾਰਤ ਵਿੱਚ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਜਵਾਹਰ ਲਾਲ ਨਹਿਰੂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ ਅਤੇ ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ।

ਇਸ ਖ਼ਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਦਿੱਗਜ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸ਼ਾਂਤੀਵਨ ‘ਚ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪੀਐਮ ਮੋਦੀ ਨੇ ਟਵੀਟ ‘ਚ ਲਿਖਿਆ, “ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਮੇਰੀ ਨਿਮਰ ਸ਼ਰਧਾਂਜਲੀ।’

- Advertisement -

ਦੱਸ ਦਈਏ ਕਿ ਪੰਡਤ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ (ਪ੍ਰਯਾਗਰਾਜ) ਵਿਚ ਹੋਇਆ ਸੀ। ਪੰਡਤ ਨਹਿਰੂ ਨੂੰ ਬੱਚਿਆਂ ਨਾਲ ਜ਼ਿਆਦਾ ਪਿਆਰ ਸੀ। ਇਸੇ ਲਈ ਬੱਚੇ ਉਸ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਪੰਡਤ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। 1964 ਵਿਚ ਪੰਡਤ ਨਹਿਰੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਜਨਮ ਦਿਨ ‘ਤੇ ਬਾਲ ਦਿਵਸ ਮਨਾਇਆ ਗਿਆ। ਪੰਡਤ ਨਹਿਰੂ ਸਾਲ 1947 ਵਿਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਬਣੇ। ਉਹ ਸਾਲ 1964 ਵਿਚ ਆਪਣੀ ਮੌਤ ਤਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ।

Share this Article
Leave a comment