Breaking News

ਜੇਐਨਯੂ ਮਾਮਲਾ : ਪੰਜਾਬ ਯੂਨੀਵਰਸਿਟੀ ਅੰਦਰ ਸਰਕਾਰ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ : ਬੀਤੀ ਰਾਤ ਨਵੀਂ ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਹੋਏ ਹਮਲੇ ਅੰਦਰ ਕਈ ਵਿਦਿਆਰਥੀ ਜ਼ਖਮੀ ਹੋਏ ਹਨ। ਇਸ ਨੂੰ ਲੈ ਕੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅੰਦਰ ਵੀ  ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨ ਦੌਰਾਨ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਂਝ ਸਰਕਾਰ ਵੱਲੋਂ  ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਨਾਅਰੇ ਦਿੱਤੇ ਜਾ ਰਹੇ ਹਨ ਪਰ ਅੱਜ ਹਾਲਾਤ ਇਹ ਹਨ ਕਿ ਇਹ ਦਾਅਵੇ ਸਾਰੇ ਫੋਕੇ ਹਨ ਅਤੇ ਅਸਲ ਵਿੱਚ ਜ਼ਮੀਨੀ ਹਾਲਾਤ ਹੋਰ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੱਜ ਜੇਐਨਯੂ ਅੰਦਰ ਪੁਲਿਸ ਇਕੱਠੀ ਹੋ ਕੇ ਖੜ੍ਹੀ ਹੈ ਅਤੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਅੰਦਰ ਨਾ ਜਾਣ ਦੀ ਸਲਾਹ ਦੇ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਦੋਸ਼ ਲਾਇਆ ਪੁਲਿਸ ਵੱਲੋਂ ਹੋਸਟਲਾਂ ਅੰਦਰ ਜਾ ਕੇ ਵਿਦਿਆਰਥੀਆਂ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਦਿੱਲੀ ਅੰਦਰ ਦੁਰਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ।

ਦੱਸ ਦਈਏ ਕਿ ਬੀਤੀ ਕੱਲ੍ਹ ਨਕਾਬਪੋਸ਼ ਵਿਅਕਤੀਆਂ ਨੇ ਆ ਕੇ ਕੈਂਪਸ ਅੰਦਰ ਵਿਦਿਆਰਥੀਆਂ ਅਤੇ ਅਧਿਆਪਕਾਂ ਉੱਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਸ਼ਾਮ ਲਗਭਗ 6 : 30 ਵਜੇ ਲਗਭਗ 50 ਗੁੰਡੇ ਜੇਐੱਨਯੂ ਕੈਂਪਸ ਵਿੱਚ ਵਿੱਚ ਦਾਖਲ ਹੋਏ ਅਤੇ ਵਿਦਿਆਰਥੀਆਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕੈਂਪਸ ਵਿੱਚ ਮੌਜੂਦ ਕਾਰਾਂ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਹੋਸਟਲ ਵਿੱਚ ਵੀ ਭੰਨ ਤੋੜ ਕੀਤੀ। ਜੇਐੱਨਯੂ ਦੇ ਇੱਕ ਪ੍ਰੋਫੈਸਰ ਨੇ ਦੱਸਿਆ ਕਿ ਹਮਲਾਵਰਾਂ ਨੇ ਹੋਸਟਲ ਉੱਤੇ ਪੱਥਰਬਾਜੀ ਕੀਤੀ ਅਤੇ ਯੂਨੀਵਰਸਿਟੀ ਦੀ ਜ਼ਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ।

ਇੱਥੇ ਹੀ ਬੱਸ ਨਹੀਂ 20 ਵਿਦਿਆਰਥੀਆਂ ਨੂੰ ਏਮਸ ਵਿੱਚ ਭਰਤੀ ਕਰਾਇਆ ਗਿਆ ਹੈ , ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ, ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਨੇ ਦੱਸਿਆ ਕਿ ਚਿਹਰੇ ਉੱਤੇ ਨਕਾਬ ਪਾਏ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਹਮਲੇ ਵਿੱਚ ਉਨ੍ਹਾਂ ਦੇ ਸਿਰ ਉੱਤੇ ਡੂੰਘੀ ਸੱਟ ਲੱਗੀ ਹੈ।

Check Also

ਅੱਜ ਹਰ ਭਾਰਤੀ ਦੀ ਆਵਾਜ਼ – ‘ਮੋਦੀ ਹਟਾਓ, ਦੇਸ਼ ਬਚਾਓ’: ‘ਆਪ’

ਚੰਡੀਗੜ੍ਹ/ਜਲੰਧਰ: ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ …

Leave a Reply

Your email address will not be published. Required fields are marked *