ਨਾਭਾ : ਇੱਕ ਪਾਸੇ ਜਿੱਥੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਕਈ ਤਰ੍ਹਾਂ ਦੇ ਕਾਰਨ ਦੱਸਦਿਆਂ ਜ਼ਮਾਨਤ ਲਈ ਅਰਜੀਆਂ ਪਾਈਆਂ ਜਾ ਰਹੀਆਂ ਹਨ ਤੇ ਐਸਆਈਟੀ ਕੋਲ ਵੀ ਉਸ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਵੱਲੋਂ ਮਿਲੀ ਮਾਫੀ ਨਾਲ ਸਬੰਧਤ ਕਈ ਅਹਿਮ ਖੁਲਾਸੇ ਹੋ ਰਹੇ ਹਨ ਉੱਥੇ ਇਸ ਮਾਹੌਲ ‘ਚ ਨਾਭਾ ਦੀ ਜੇਲ੍ਹ ਅੰਦਰ ਡੇਰਾ ਪ੍ਰੇਮੀ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮ੍ਰਿਤਕ ਦੀ ਪਹਿਚਾਣ ਮਹਿੰਦਰ ਪਾਲ ਸਿੰਘ ਬਿੱਟੂ ਵਜੋਂ ਹੋਈ ਹੈ ਤੇ ਉਹ ਜੇਲ੍ਹ ਅੰਦਰ ਬੇਅਦਬੀ ਦੇ ਮਾਮਲੇ ‘ਚ ਬੰਦ ਸੀ। ਜਿਸ ਨੂੰ ਜੇਲ੍ਹ ਵਿੱਚ ਹੀ ਦੋ ਵਿਅਕਤੀਆਂ ਨੇ ਕੁੱਟ ਕੁੱਟ ਕੇ ਮਾਰ ਦਿੱਤਾ। ਇਸ ਤੋਂ ਬਾਅਦ ਜਦੋਂ ਤੱਕ ਜੇਲ੍ਹ ਪ੍ਰਸ਼ਾਸਨ ਮਹਿੰਦਰ ਪਾਲ ਨੂੰ ਸਰਕਾਰੀ ਹਸਪਤਾਲ ਨਾਭਾ ਵਿਖੇ ਲੈ ਕੇ ਗਿਆ, ਉਦੋਂ ਤੱਕ ਬਹੁਤ ਦੇਰ ਹੋ ਗਈ ਸੀ ਮਹਿੰਦਰਪਾਲ ਬਿੱਟੂ ਮਰ ਚੁੱਕਾ ਸੀ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਨੇ ਛੇਤੀ ਛੇਤੀ ਮ੍ਰਿਤਕ ਦੀ ਮ੍ਰਿਤਕ ਦੇਹ ਨਾਭਾ ਦੇ ਮੁਰਦਘਾਟ ਵਿਚ ਰੱਖ ਦਿੱਤੀ।
ਦੱਸ ਦਈਏ ਕਿ ਮ੍ਰਿਤਕ ਮਹਿੰਦਰਪਾਲ ਬਿੱਟੂ ਡੇਰਾ ਸਰਸਾ ਵਾਲੀਆਂ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਸੀ। ਜੇਲ੍ਹ ‘ਚ ਹੋਈ ਇਸ ਲੜਾਈ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸੁਰੱਖਿਆ ਵੀ ਕਈ ਤਰ੍ਹਾਂ ਦੇ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਇਸ ਮੌਕੇ ਨਵੀਂ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਮਹਿੰਦਰਪਾਲ ਬਿੱਟੂ ਤੇ ਜੇਲ੍ਹ ਅੰਦਰ ਕੁਝ ਕੈਦੀਆਂ ਵੱਲੋਂ ਹਮਲਾ ਕੀਤਾ ਗਿਆ ਜਿਸ ਦੌਰਾਨ ਉਸ ਦੇ ਸਿਰ ਵਿੱਚ ਇੱਟਾਂ, ਸਰੀਏ ਤੇ ਲੋਹੇ ਦੀਆਂ ਰਾਡਾਂ ਨਾਲ ਕਈ ਵਾਰ ਕੀਤੇ ਗਏ ਜਿਸ ਕਾਰਨ ਬਿੱਟੂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਇਲਾਜ਼ ਲਈ ਹਸਪਤਾਲ ਲਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਇਸ ਮੌਕੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਜਦੋਂ ਮਹਿੰਦਰਪਾਲ ਬਿੱਟੂ ਨੂੰ ਹਸਪਤਾਲ ਵਿੱਚ ਲਿਆਂਦਾ ਗਿਆ ਸੀ ਤਾਂ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਜੇਲ੍ਹ ਅੰਦਰ ਡੇਰਾ ਪ੍ਰੇਮੀ ਦਾ ਕਤਲ ਹੋਣ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਗਰਮਾ ਸਕਦਾ ਹੈ, ਕਿਉਂਕਿ ਨਾਭਾ ‘ਚ ਵੱਡੀ ਗਿਣਤੀ ‘ਚ ਡੇਰਾ ਸਿਰਸਾ ਦੇ ਸਮੱਰਥਕ ਹਨ।
ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ ਤੇ ਦੇਖੋ ਮੌਕੇ ਦੀਆਂ ਤਸਵੀਰਾਂ।
https://youtu.be/Dcek-23Bp8g