ਚੰਡੀਗੜ੍ਹ: ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਦੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ, ਪੀਪੀਐਸ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਆਈ.ਜੀ.ਜੇਲਾਂ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਤੋਂ ਬਾਅਦ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਉਕਤ ਪੁਲਿਸ ਅਧਿਕਾਰੀ ਵੱਲੋਂ ਲੋਕ ਹਿਤ ਅਤੇ ਪ੍ਰਬੰਧਕੀ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਮੁਅੱਤਲ ਕੀਤੇ ਜੇਲ੍ਹ ਸੁਪਰਡੈਂਟ ਦੀ ਜਗ੍ਹਾ ਗੁਰਬਚਨ ਸਿੰਘ ਡਿਪਟੀ ਸੁਪਰਡੈਂਟ (ਮੇਂਟਿਨੈਂਸ) ਨੂੰ ਆਪਣੇ ਕੰਮ ਦੇ ਨਾਲ ਨਾਲ ਅਗਲੇ ਹੁਕਮਾਂ ਤੱਕ ਵਾਧੂ ਚਾਰਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਸਪੈਂਡ ਹੋਏ ਸੁਪਰਡੈਂਟ ਵੱਲੋਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਕੁਝ ਲੋਕਾਂ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।