Home / News / ਜੈਪਾਲ ਭੁੱਲਰ ਦੇ ਪਿਤਾ ਨੇ ਤੋੜੀ ਚੁੱਪੀ, ਪੁਲਿਸ ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ

ਜੈਪਾਲ ਭੁੱਲਰ ਦੇ ਪਿਤਾ ਨੇ ਤੋੜੀ ਚੁੱਪੀ, ਪੁਲਿਸ ਤੇ ਲਗਾਏ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ

ਫਿਰੋਜ਼ਪੁਰ : ਪਿਛਲੇ ਦਿਨੀਂ ਕਲਕੱਤਾ ਵਿੱਚ ਹੋਏ ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਆਪਣੀ ਚੁੱਪੀ ਤੋੜਦੇ ਹੋਏ ਜੈਪਾਲ ਭੁੱਲਰ ਦੇ ਪਿਤਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੈਪਾਲ ਭੁੱਲਰ ਦੇ ਐਨਕਾਊਂਟਰ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਕਾਫੀ ਪ੍ਰੇਸ਼ਾਨੀਆਂ ਵਿਚੋਂ ਲੰਘ ਰਿਹਾ ਹੈ। ਪੁਲਿਸ ਉਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਪਹਿਲਾਂ ਜੈਪਾਲ ਦੇ ਅੰਤਿਮ ਸੰਸਕਾਰ ਤੱਕ ਪੁਲਿਸ ਨੇ ਉਨ੍ਹਾਂ ਦੇ ਘਰ ਨੂੰ ਘੇਰਾ ਪਾਈ ਰੱਖਿਆ ਅਤੇ  ਜਦੋਂ ਗੁਰਦੁਆਰਾ ਸਾਹਿਬ ਵਿੱਚ ਉਸਦੀ ਅੰਤਿਮ ਅਰਦਾਸ ਲਈ ਰੱਖੇ ਗਏ ਪਾਠ ਦਾ ਭੋਗ ਪਾਇਆ ਜਾ ਰਿਹਾ ਸੀ ਤਾਂ ਸਿਵਲ ਵਰਦੀ ਵਿੱਚ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਆਸਪਾਸ ਪਹਿਰਾ ਦਿੱਤਾ ਗਿਆ ।

ਉਨ੍ਹਾਂ ਪੁਲਿਸ ਤੇ ਗੰਭੀਰ ਆਰੋਪ ਲਗਾਉਂਦਿਆ ਕਿਹਾ ਕਿ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ ਜੈਪਾਲ ਨਾਲ ਸਬੰਧਤ ਨੌਜਵਾਨਾਂ ਕੋਲੋਂ ਵੀ ਪੁਛਗਿੱਛ ਕੀਤੀ ਜਾ ਸਕਦੀ ਹੈ।  ਉਨ੍ਹਾਂ ਨੂੰ ਵੀ ਝੂਠੇ ਕੇਸ ਵਿੱਚ ਫਸਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਉਨ੍ਹਾਂ ਨੂੰ ਤਾਂ ਇਹ ਵੀ ਡਰ ਹੈ ਕਿ ਪੁਲਿਸ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾ ਕੇ ਉਨ੍ਹਾਂ ਦਾ ਵੀ ਐਨਕਾਊਂਟਰ ਕਰ ਸਕਦੀ ਹੈ। ਉਨਾਂ ਨੇ ਇਹ ਵੀ ਚਿੰਤਾ ਪ੍ਰਗਟਾਈ ਕਿ  ਉਨ੍ਹਾਂ ਦੇ ਛੋਟੇ ਬੇਟੇ ਨੂੰ ਵੀ ਝੂਠੇ ਐਨਕਾਊਂਟਰ ਦੌਰਾਨ ਮੌਤ ਦੇ ਘਾਟ ਉਤਾਰਿਆ ਜਾ ਸਕਦਾ ਹੈ। ਇਸ ਲਈ  ਉਹ ਇਹ ਪ੍ਰੈੱਸ ਕਾਨਫਰੰਸ ਕਰ ਰਹੇ ਹਨ।  ਉਨ੍ਹਾਂ ਦੀ ਮਦਦ ਕੀਤੀ ਜਾਵੇ।

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.