ਕਪੂਰਥਲਾ: ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਕੇ ਜਾਨ ਗਵਾਉਣ ਵਾਲੇ ਸ੍ਰੀ ਹਰਿਮੰਦਿਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ 13 ਮਾਰਚ ਨੂੰ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਮਿਲੇ ਸਨ। ਇਹ ਮੁਲਾਕਾਤ ਪਿੰਡ ਗਿਦੜਪਿੰਡੀ ਨੇੜੇ ਸਤਲੁਜ ਨੂੰ ਸਾਫ਼ ਕਰਨ ਦੀ ਚੱਲ ਰਹੀ ਕਾਰਸੇਵਾ ਦੌਰਾਨ ਹੋਈ ਸੀ। ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਵਿਸ਼ੇਸ਼ ਟੀਮ ਨੇ ਨਿਰਮਲ ਕੁਟੀਆ ਜਾ ਕੇ ਸੰਤ ਸੀਚੇਵਾਲ ਦੀ ਜਾਂਚ ਕੀਤੀ ਅਤੇ ਕੋਰੋਨਾ ਜਾਂਚ ਲਈ ਸੈਂਪਲ ਲਏ।
ਟੀਮਾਂ ਵੱਲੋਂ ਸੰਤ ਸੀਚੇਵਾਲ ਨੂੰ ਪੂਰੀ ਤਰ੍ਹਾਂ ਸਿਹਤਮੰਦ ਦੱਸਿਆ ਗਿਆ ਤੇ ਡਾਕਟਰ ਚਾਰੂਮਿਤਾ ਨੇ ਉਨ੍ਹਾਂ ਨੂੰ ਏਕਾਂਤਵਾਸ ਵਿੱਚ ਰਹਿਣ ਨੂੰ ਕਿਹਾ ਹੈ। ਉਧਰ ਸੰਤ ਸੀਚੇਵਾਲ ਦਾ ਕਹਿਣਾ ਹੈ ਕਿ ਉਹ ਬਿਲਕੁਲ ਸਿਹਤਮੰਦ ਹਨ।
https://www.facebook.com/1101698160019415/posts/1319203884935507/
ਸੰਤ ਸੀਚੇਵਾਲ ਅਤੇ ਭਾਈ ਨਿਰਮਲ ਸਿੰਘ ਜੀ ਦੀ ਮੁਲਾਕਾਤ ਦੌਰਾਨ ਮੌਜੂਦ ਰਹੇ ਤਿੰਨ ਸੇਵਾਦਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਕਵਾਰੰਟਾਇਨ ਕਰ ਦਿੱਤਾ ਗਿਆ ਹੈ। ਇਸ ਬਾਰੇ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਹਿਣਾ ਹੈ ਕਿ ਉਹ ਪੂਰੀ ਤਰ੍ਹਾਂ ਠੀਕ ਹਨ। ਭਾਈ ਨਿਰਮਲ ਨਾਲ ਮੁਲਾਕਾਤ ਹੋਏ 20 ਦਿਨ ਹੋ ਗਏ ਹਨ। ਜੇਕਰ ਕੋਈ ਮੁਸ਼ਕਲ ਹੋਵੇ ਤਾਂ ਉਸਦੇ ਲੱਛਣ 14 ਦਿਨਾਂ ਵਿੱਚ ਸਾਫ਼ ਹੋ ਜਾਂਦੇ ਹਨ ਇਸ ਲਈ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ।